ਮੁਹਾਲੀ ਦੇ ਨੌਜਵਾਨ ਕਮਲ ਨੇ ਪਿਤਾ ਦਾ ਸੁਫ਼ਨਾ ਕੀਤਾ ਪੂਰਾ, HCS ਵਿਚ ਕੀਤਾ ਟਾਪ
Published : Feb 7, 2023, 5:46 pm IST
Updated : Feb 7, 2023, 6:28 pm IST
SHARE ARTICLE
photo
photo

ਉਸ ਦੀ ਇਸ ਪ੍ਰਾਪਤੀ ਕਾਰਨ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ

 

ਮੁਹਾਲੀ - ਮੁਹਾਲੀ ਜ਼ਿਲ੍ਹੇ ਦੇ ਪਿੰਡ ਜੈਅੰਤੀ ਜਾ ਮਾਜਰੀ ਦੇ ਵਸਨੀਕ ਦੇਸ਼ਰਾਜ ਚੌਧਰੀ ਪੁੱਤਰ ਕਮਲ ਚੌਧਰੀ ਨੇ ਹਰਿਆਣਾ ਸਿਵਲ ਸੇਵਾਵਾਂ ਵਿੱਚ ਟਾਪ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਕਾਰਨ ਪੂਰੇ ਪਿੰਡ ਵਿੱਚ ਖੁਸ਼ੀ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਦੇਸਰਾਜ ਚੌਧਰੀ ਹਰਿਆਣਾ ਟਰਾਂਸਪੋਰਟ ਵਿਭਾਗ ਵਿੱਚ ਸਹਾਇਕ ਵਜੋਂ ਕੰਮ ਕਰ ਰਿਹਾ ਹੈ। ਉਹ ਆਪਣੇ ਦਫ਼ਤਰ ਵਿਚ ਅਧਿਕਾਰੀਆਂ ਨੂੰ ਆਉਂਦੇ ਜਾਂਦੇ ਦੇਖ ਕੇ ਆਪਣੇ ਬੱਚਿਆਂ ਨੂੰ ਇਸੀ ਪਦ ’ਤੇ ਪਹੁੰਚਾਉਣਾ ਚਾਹੁੰਦੇ ਸਨ। ਉਨ੍ਹਾਂ ਦੇ ਤਿੰਨ ਬੱਚੇ ਹਨ। ਉਨ੍ਹਾਂ ਦੀ ਵੱਡੀ ਧੀ ਕਾਮਿਨੀ ਨੇ ਵੀ ਹਰਿਆਣਾ ਜਿਊਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਪਾਸ ਕੀਤੀ ਸੀ ਪਰ ਉਸ ਨੂੰ ਇੰਟਰਵਿਊ ਵਿਚ ਸਫ਼ਲਤਾ ਨਹੀਂ ਮਿਲੀ। 

ਕਮਲ ਪਰਿਵਾਰ ਵਿਚ ਦੂਜੇ ਨੰਬਰ 'ਤੇ ਹੈ। ਉਸ ਨੇ ਤਾਮਿਲਨਾਡੂ ਤੋਂ ਬੀ.ਟੈਕ ਦੀ ਪੜ੍ਹਾਈ ਕੀਤੀ ਹੈ। ਆਪਣੇ ਪਿਤਾ ਦੇ ਕਹਿਣ 'ਤੇ, ਉਸ ਨੇ ਦਿੱਲੀ ਦੇ ਇੱਕ ਨਿੱਜੀ ਸੰਸਥਾ ਤੋਂ ਸਿਵਲ ਸੇਵਾਵਾਂ ਲਈ ਤਿਆਰੀ ਕੀਤੀ ਸੀ। ਪਹਿਲੀ ਹੀ ਕੋਸ਼ਿਸ਼ ਵਿੱਚ ਉਸ ਨੇ ਪੂਰੇ ਹਰਿਆਣਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਕਮਲ ਦਾ ਛੋਟਾ ਭਰਾ ਇਸ ਸਮੇਂ ਗ੍ਰੈਜੂਏਸ਼ਨ ਕਰ ਰਿਹਾ ਹੈ। ਉਨ੍ਹਾਂ ਨੇ ਇਸ ਸਾਲ 26 ਜਨਵਰੀ ਨੂੰ ਨੈਸ਼ਨਲ ਕੈਡੇਟ ਕੋਰ (ਐੱਨ. ਸੀ. ਸੀ.) ਦੀ ਤਰਫੋਂ ਪਰੇਡ 'ਚ ਵੀ ਹਿੱਸਾ ਲਿਆ ਸੀ। ਉਨ੍ਹਾਂ ਦੀ ਟੀਮ ਪੂਰੇ ਦੇਸ਼ ਵਿੱਚ ਤੀਜੇ ਸਥਾਨ 'ਤੇ ਰਹੀ। ਕਮਲ ਦੀ ਮਾਂ ਡੋਡੇਨਮ ਹੈ। ਕਮਲ ਦੀ ਮਾਂ ਸੰਤੋਸ਼ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਕਾਮਯਾਬੀ ਮਾਤਾ ਜੈਅੰਤੀ ਦੇਵੀ ਦੇ ਆਸ਼ੀਰਵਾਦ ਸਦਕਾ ਹੈ।

ਇਹ ਖ਼ਬਰ ਵੀ ਪੜ੍ਹੋ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫੇ ਵਿਚ ਮਿਲੀ ਲਿਓਨੇਲ ਮੈਸੀ ਦੀ ਜਰਸੀ

ਇਸੇ ਦੌਰਾਨ ਕਮਲ ਦੇ ਪਿਤਾ ਨੇ ਦੱਸਿਆ ਕਿ ਪਿੰਡ ਦੇ ਲੋਕ ਉਨ੍ਹਾਂ ਦੇ ਘਰ ਵਧਾਈ ਦੇਣ ਲਈ ਆ ਰਹੇ ਹਨ। ਬੇਟੇ ਦੀ ਕਾਮਯਾਬੀ ਵਿੱਚ ਪਿੰਡ ਦੇ ਸਮੂਹ ਲੋਕਾਂ ਅਤੇ ਉਸਦੇ ਅਧਿਆਪਕਾਂ ਦਾ ਪੂਰਾ ਸਹਿਯੋਗ ਰਿਹਾ ਹੈ। ਇਸ ਦੀ ਖੁਸ਼ੀ ਪੂਰੇ ਪਿੰਡ ਵਿੱਚ ਮਠਿਆਈਆਂ ਵੰਡ ਕੇ ਮਨਾਈ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement