Behbal Kalan Firing: ਇਲਜ਼ਾਮ ਖਾਰਜ ਕਰਵਾਉਣ ਲਈ IG ਪਰਮਰਾਜ ਉਮਰਾਨੰਗਲ ਨੇ ਕੀਤਾ ਅਦਾਲਤ ਦਾ ਰੁਖ
Published : Feb 7, 2024, 8:50 am IST
Updated : Feb 7, 2024, 8:50 am IST
SHARE ARTICLE
Behbal Kalan Firing: IG Umranangal moves plea wants charges dropped
Behbal Kalan Firing: IG Umranangal moves plea wants charges dropped

ਫਰੀਦਕੋਟ ਅਦਾਲਤ ਨੇ ਸਰਕਾਰੀ ਵਕੀਲ ਨੂੰ 13 ਫਰਵਰੀ ਤੋਂ ਪਹਿਲਾਂ ਜਵਾਬ ਦਾਇਰ ਕਰਨ ਲਈ ਕਿਹਾ

Behbal Kalan Firing:  ਪੁਲਿਸ ਦੇ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫ਼ਰੀਦਕੋਟ ਦੀ ਅਦਾਲਤ ਵਿਚ ਇਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਹੈ ਕਿ 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਉਨ੍ਹਾਂ ਵਿਰੁਧ ਚੱਲ ਰਹੀ ਕਾਰਵਾਈ ਨੂੰ “ਮਨਜ਼ੂਰੀ ਦੀ ਘਾਟ” ਦੇ ਆਧਾਰ ‘ਤੇ ਰੱਦ ਕੀਤਾ ਜਾਵੇ।

ਉਨ੍ਹਾਂ ਨੇ ਅਦਾਲਤ ਨੂੰ ਕਿਹਾ ਕਿ ਕਿਉਂਕਿ ਸੂਬਾ ਸਰਕਾਰ ਨੇ ਮੁਕੱਦਮੇ ਨੂੰ ਮਨਜ਼ੂਰੀ ਨਹੀਂ ਦਿਤੀ, ਇਸ ਲਈ ਉਨ੍ਹਾਂ ਵਿਰੁਧ ਕਾਰਵਾਈ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸਤਗਾਸਾ ਪੱਖ ਨੂੰ ਅਗਲੀ ਸੁਣਵਾਈ, ਜੋ ਕਿ 13 ਫਰਵਰੀ ਨੂੰ ਹੈ, ਤੋਂ ਪਹਿਲਾਂ ਜਵਾਬ ਦਾਖਲ ਕਰਨ ਲਈ ਕਿਹਾ ਹੈ।

ਇਸ ਕੇਸ ਦੇ ਸਹਿ-ਮੁਲਜ਼ਮ, ਮੋਗਾ ਦੇ ਸਾਬਕਾ ਸੀਨੀਅਰ ਪੁਲਿਸ ਕਪਤਾਨ ਚਰਨਜੀਤ ਸਿੰਘ ਸ਼ਰਮਾ ਅਤੇ ਫਰੀਦਕੋਟ ਦੇ ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਨੇ ਇਸ ਤੋਂ ਪਹਿਲਾਂ ਅਦਾਲਤ ਵਿਚ ਅਜਿਹੀਆਂ ਅਰਜ਼ੀਆਂ ਦਾਇਰ ਕੀਤੀਆਂ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਮੁਲਜ਼ਮਾਂ ਅਤੇ ਪੀੜਤ ਦੇ ਵਾਰਸਾਂ ਵਲੋਂ ਦਾਇਰ ਅਰਜ਼ੀਆਂ ਦਾ ਜਵਾਬ ਦਾਖ਼ਲ ਕਰਨ ਵਿਚ ਦੇਰੀ ਲਈ ਇਸਤਗਾਸਾ ਪੱਖ ਨੂੰ ਝਾੜ ਵੀ ਪਾਈ। ਬੈਂਚ ਨੇ ਕਿਹਾ ਕਿ ਹਾਲਾਂਕਿ ਦੋਵਾਂ ਧਿਰਾਂ ਨੂੰ ਦੋਸ਼ਾਂ ਦੇ ਮਕਸਦ ਲਈ ਅਪਣੀਆਂ ਦਲੀਲਾਂ ਤਿਆਰ ਕਰਨ ਲਈ ਪਿਛਲੀ ਤਰੀਕ 'ਤੇ ਚਿਤਾਵਨੀ ਦਿਤੀ ਗਈ ਸੀ ਪਰ ਸਰਕਾਰੀ ਵਕੀਲ ਵਲੋਂ ਕੋਈ ਉਚਿਤ ਕਾਰਨ ਦੱਸੇ ਬਿਨਾਂ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਥੇ ਦੋਵਾਂ ਧਿਰਾਂ ਨੂੰ ਇਹ ਦੁਬਾਰਾ ਸਪੱਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਪਾਰਟੀ ਦੀ ਮਨਮਰਜ਼ੀ 'ਤੇ ਕਾਰਵਾਈ ਨੂੰ ਬੇਲੋੜਾ ਮੁਲਤਵੀ ਨਹੀਂ ਕੀਤਾ ਜਾਵੇਗਾ।

ਸਰਕਾਰੀ ਵਕੀਲ ਨੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਐਸਆਈਟੀ ਦੇ ਸਾਬਕਾ ਮੈਂਬਰ ਵੀ ਹਨ, ਵਿਰੁਧ ਪੀੜਤਾ ਦੇ ਪਿਤਾ ਵਲੋਂ ਲਾਏ ਗਏ ਇਲਜ਼ਾਮਾਂ ਅਤੇ ਮੁਲਜ਼ਮਾਂ ਦੀਆਂ ਅਰਜ਼ੀਆਂ 'ਤੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਸੀ।

(For more Punjabi news apart from Behbal Kalan Firing: IG Umranangal moves plea wants charges dropped, stay tuned to Rozana Spokesman)

Location: India, Punjab, Faridkot

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement