Firozpur News: ਵਿਜੀਲੈਂਸ ਵਲੋਂ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖਿਲਾਫ਼ ਕੇਸ ਦਰਜ

By : GAGANDEEP

Published : Feb 7, 2024, 4:34 pm IST
Updated : Feb 7, 2024, 5:07 pm IST
SHARE ARTICLE
VB registers case against revenue Patwari for taking Rs 3,000 bribe Firozpur News in punjabi
VB registers case against revenue Patwari for taking Rs 3,000 bribe Firozpur News in punjabi

Firozpur News: ਪੇਟੀਐਮ ਰਾਹੀਂ 2,000 ਰੁਪਏ ਹੋਰ ਦੀ ਕਰ ਰਿਹਾ ਸੀ ਮੰਗ

VB registers case against revenue Patwari for taking Rs 3,000 bribe Firozpur News in punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: Haryana Accident News: ਵਿਆਹ ਸਮਾਗਮ ਤੋਂ ਪੈਦਲ ਘਰ ਪਰਤ ਰਹੇ ਨੌਜਵਾਨਾਂ ਨੂੰ ਕਾਰ ਨੇ ਕੁਚਲਿਆ, 3 ਦੀ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Haryana News: ਖੰਭੇ ਨਾਲ ਟਕਰਾਇਆ ਮੁਰਗੀਆਂ ਨਾਲ ਭਰਿਆ ਟਰੱਕ, 3400 ਮੁਰਗੀਆਂ ਦੀ ਹੋਈ ਮੌਤ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 (For more Punjabi news apart from VB registers case against revenue Patwari for taking Rs 3,000 bribe Firozpur News in punjabi, stay tuned to Rozana Spokesman)

Tags: 000 bribe, 000

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement