Punjab Weather Update: ਪੰਜਾਬ 'ਚ ਅਗਲੇ 48 ਘੰਟੇ ਅਹਿਮ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਭਵਿੱਖਬਾਣੀ
Published : Feb 7, 2025, 1:09 pm IST
Updated : Feb 7, 2025, 1:10 pm IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ

Punjab Weather Update News in punjabi : ਪੰਜਾਬ 'ਚ ਇੱਕ ਵਾਰ ਫਿਰ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਹੁਣ ਪੂਰਾ ਹਫ਼ਤਾ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਧੁੰਦ ਜਾਂ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਗਿਆ ਹੈ।

ਹਾਲਾਂਕਿ, ਭਲਕੇ ਯਾਨੀ ਸ਼ਨੀਵਾਰ ਨੂੰ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਣ ਜਾ ਰਿਹਾ ਹੈ, ਜਿ ਦਾ ਅਸਰ ਸੂਬੇ ਦੇ ਮੌਸਮ 'ਤੇ ਪੈ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ।

ਇਸ ਹਫ਼ਤੇ ਮੌਸਮ ਦੇ ਕਈ ਰੰਗ ਦੇਖਣ ਨੂੰ ਮਿਲੇ। ਸਵੇਰ ਦੀ ਤੇਜ਼ ਧੁੱਪ ਨੇ ਜਿੱਥੇ ਲੋਕਾਂ ਨੂੰ ਠੰਢ ਤੋਂ ਰਾਹਤ ਦਿਵਾਈ, ਉੱਥੇ ਹੀ ਅਚਾਨਕ ਧੁੰਦ ਪੈਣ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ। ਇਸ ਦੇ ਨਾਲ ਹੀ 4-5 ਫ਼ਰਵਰੀ ਨੂੰ ਸੂਬੇ 'ਚ ਕਈ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋਈ। ਕਈ ਥਾਵਾਂ 'ਤੇ ਸੀਤ ਲਹਿਰ ਦਾ ਅਸਰ ਵੀ ਦੇਖਣ ਨੂੰ ਮਿਲਿਆ।

ਹਾਲਾਂਕਿ ਮੌਸਮ ਵਿਭਾਗ ਨੇ 12 ਫ਼ਰਵਰੀ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਅਤੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ 'ਚ 2 ਤੋਂ 3 ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ, 8 ਫ਼ਰਵਰੀ ਤੋਂ, ਇੱਕ ਨਵਾਂ ਪੱਛਮੀ ਗੜਬੜ ਹਿਮਾਲੀਅਨ ਖੇਤਰ ਵੱਲ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਪ੍ਰਭਾਵ ਪੂਰੇ ਉੱਤਰ ਭਾਰਤ ਵਿੱਚ ਦੇਖਿਆ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement