ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਨੂੰ ਕੀਤਾ ਸਵਾਲ 

By : JAGDISH

Published : Feb 7, 2026, 1:47 pm IST
Updated : Feb 7, 2026, 1:47 pm IST
SHARE ARTICLE
Akali Dal Punar Surjeeti President Giani Harpreet Singh questions Sukhbir Badal
Akali Dal Punar Surjeeti President Giani Harpreet Singh questions Sukhbir Badal

ਕਿਹਾ : ਤੁਹਾਡਾ ਨਿੱਜੀ ਚੈਨਲ ਗੁਰਬਾਣੀ ਪ੍ਰਸਾਰਣ ਬਦਲੇ SGPC ਨੂੰ ਫ਼ੰਡ ਕਿਉਂ ਨਹੀਂ ਦੇ ਰਿਹਾ

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਤੁਹਾਡੇ ਨਿੱਜੀ ਚੈਨਲ ਵੱਲੋਂ ਗੁਰਬਾਣੀ ਪ੍ਰਸਾਰਣ ਬਦਲੇ ਸ਼੍ਰੋਮਣੀ ਕਮੇਟੀ ਨੂੰ ਫੰਡ ਕਿਉਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਨਿੱਜੀ ਚੈਨਲ ਨੂੰ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਦਿੱਤੇ ਸਨ ਜਿਸ ਬਦਲੇ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਫੰਡ ਦਿੱਤੇ ਜਾਂਦੇ ਸਨ। ਭਾਵੇਂ ਇਸ ਰਕਮ ਨੂੰ ਸਿੱਖ ਹਲਕਿਆਂ ਵਿਚ ਨਿਗੂਣੀ ਮੰਨਿਆਂ ਜਾਂਦਾ ਸੀ।

ਸ਼੍ਰੋਮਣੀ ਕਮੇਟੀ ਦੇ ਬਜਟ ਅਨੁਸਾਰ 2020-21 ਵਿਚ 2 ਕਰੋੜ 65 ਲੱਖ ਰੁਪਏ ਜਮ੍ਹਾਂ ਕਰਵਾਏ, 2021-21 ’ਚ 1 ਕਰੋੜ ਰੁਪਏ ਜਮ੍ਹਾਂ ਕਰਵਾਇਆ ਜਦਕਿ 2022-23 ’ਚ 2 ਕਰੋੜ 90 ਲੱਖ ਰੁਪਏ ਜਮ੍ਹਾਂ ਕਰਵਾਏ ਜਾਂਦੇ ਹਨ। ਇਸ ਤੋਂ ਬਾਅਦ ਨਿੱਜੀ ਚੈਨਲ ਵੱਲੋਂ ਕੋਈ ਵੀ ਪੈਸਾ ਜਮਾਂ ਨਹੀਂ ਕਰਵਾਇਆ ਗਿਆ। ਇਸ ਸਬੰਧੀ ਮੈਂ ਸ਼੍ਰੋਮਣੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੋਈ ਸਵਾਲ ਨਹੀਂ ਪੁੱਛਦਾ ਕਿਉਂਕਿ ਉਨ੍ਹਾਂ ਨੇ ਤਾਂ ਕਹਿ ਦਾ ਦਿੱਤਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ। ਪਰ ਕਮਾਂਡਰ ਭਾਵ ਸੁਖਬੀਰ ਬਾਦਲ ਨੂੰ ਪੁੱਛਣਾ ਚਾਹੁੰਦਾ ਹੈ ਕਿ ਪੈਸੇ ਜਮ੍ਹਾਂ ਕਿਉਂ ਨਹੀਂ ਕਰਵਾਏ ਜਾਂਦੇ ਹਨ ਜਦਕਿ ਗੁਰਬਾਣੀ ਦਾ ਪ੍ਰਸਾਰਣ ਅੱਜ ਵੀ ਚਲਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement