ਗੁਰੂ ਰਵਿਦਾਸ ਜਯੰਤੀ ਮੌਕੇ ਅਸ਼ਵਨੀ ਸ਼ਰਮਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ

By : JAGDISH

Published : Feb 7, 2026, 2:09 pm IST
Updated : Feb 7, 2026, 2:10 pm IST
SHARE ARTICLE
Ashwani Sharma's scathing attack on Punjab government on the occasion of Guru Ravidas Jayanti
Ashwani Sharma's scathing attack on Punjab government on the occasion of Guru Ravidas Jayanti

ਕਿਹਾ : ਪੂਰਾ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੈ

ਚੰਡੀਗੜ੍ਹ : ਗੁਰੂ ਰਵਿਦਾਸ ਜਯੰਤੀ ਦੇ ਸ਼ੁਭ ਦਿਹਾੜੇ 'ਤੇ ਪੰਜਾਬ ਭਾਜਪਾ ਵੱਲੋਂ ਸੂਬਾ ਭਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਪਾਰਟੀ 'ਤੇ ਤਿੱਖੇ ਸਿਆਸੀ ਹਮਲੇ ਕੀਤੇ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੂਰਾ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਚੁੱਕਾ ਹੈ।
ਕਰੀਬੀ ਲੱਕੀ ਓਬਰਾਏ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਦੇ ਆਪਣੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਦੀ ਸੁਰੱਖਿਆ ਦਾ ਕੀ ਬਣੇਗਾ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦੀ 'ਪੋਲੀਟੀਕਲ ਕਲੀਅਰੈਂਸ' ਨਾ ਮਿਲਣ ਦੇ ਸਵਾਲ 'ਤੇ ਬੋਲਦਿਆਂ ਸ਼ਰਮਾ ਨੇ ਕਿਹਾ ਕਿ ਇਹ ਕੇਂਦਰ ਦਾ ਵਿਸ਼ਾ ਹੈ, ਪਰ ਨਾਲ ਹੀ ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਜਦੋਂ ਪਿਛਲੀ ਵਾਰ ਮੁੱਖ ਮੰਤਰੀ ਵਿਦੇਸ਼ ਗਏ ਸੀ, ਤਾਂ ਉਸ ਵੇਲੇ ਉਨ੍ਹਾਂ ਦੇ ਕੀ ਹਾਲਾਤ ਸਨ, ਇਹ ਸਭ ਨੂੰ ਪਤਾ ਹੈ। ਉਨ੍ਹਾਂ ਚਿੰਤਾ ਜਤਾਈ ਕਿ ਮੁੱਖ ਮੰਤਰੀ ਕਰਕੇ ਕਿਤੇ ਪੰਜਾਬ ਦੀ ਦੁਬਾਰਾ ਬਦਨਾਮੀ ਨਾ ਹੋ ਜਾਵੇ। ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਦੀ ਤਾਰੀਫ਼ ਕੀਤੇ ਜਾਣ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਕਿਸੇ 'ਤੇ ਕੋਈ ਪਾਬੰਦੀ ਨਹੀਂ ਲਾਉਂਦੀ।
ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਵਰ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਸ਼ੁਰੂ ਤੋਂ ਹੀ ਪੰਜਾਬ ਨਾਲ ਖੁੰਦਕ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਅਤੇ ਸਿੱਖਾਂ ਨਾਲ ਮਾੜਾ ਹੀ ਕੀਤਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement