ਮੋਦੀ ਸਰਕਾਰ ਨੇ ਸਰਹਦ ‘ਤੇ ਤਣਾਅ ਪੈਦਾ ਕਿਤੈ, ਤੇ ਅਕਾਲੀਆਂ ਨੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ: ਜਾਖੜ
Published : Mar 7, 2019, 5:23 pm IST
Updated : Mar 7, 2019, 5:23 pm IST
SHARE ARTICLE
Sunil Jakhar
Sunil Jakhar

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਆਂ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਪੁੱਜੇ। ਇੱਥੇ ਰਾਹੁਲ ਨੇ ਰੈਲੀ ਨੂੰ ਸੰਬੋਧਨ ਕੀਤਾ। ਮੋਗਾ ਰੈਲੀ...

ਮੋਗਾ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਆਂ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਦੇ ਮੋਗਾ ਪੁੱਜੇ। ਇੱਥੇ ਰਾਹੁਲ ਨੇ ਰੈਲੀ ਨੂੰ ਸੰਬੋਧਨ ਕੀਤਾ। ਮੋਗਾ ਰੈਲੀ ਵਿਚ ਮੁੱਖ ਮੰਤਰੀ ਸਮੇਤ ਕਈ ਮੰਤਰੀ ਮੌਜੂਦ ਹਨ। ਉੱਥੇ ਸੁਨੀਲ ਜਾਖੜ ਨੇ ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਭ ਤੋਂ ਪਹਿਲਾਂ ਪੰਜਾਬ ਦੇ ਅਮੀਰ ਵਿਰਸੇ ਤੇ ਪੰਜਾਬੀਆਂ ਦੀ ਬਹਾਦਰੀ ਦੀ ਗੱਲ ਆਖੀ ਤੇ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ।

Modi cabinetModi Govt

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਜਾਖੜ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਉੱਤੇ ਜਾਣ-ਬੁੱਝ ਤੇ ਤਣਾਅ ਪੈਦਾ ਕੀਤਾ ਗਿਆ ਕਿ ਤਾਂ ਜੋ ਸਾਲ 2019 ਦੀਆਂ ਆਮ ਚੋਣਾਂ ਵਿਚ ਸਿਆਸੀ ਲਾਹਾ ਲਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਚ ਕਿਸੇ ਨੂੰ ਵੀ ਫ਼ੌਜਾਂ ‘ਤੇ ਕਿਸੇ ਕਿਸਮ ਦਾ ਕੋਈ ਸ਼ੱਕ ਨਹੀਂ ਹੈ। ਜਾਖੜ ਤੋਂ ਬਾਅਦ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਨੇ ਸੰਬੋਧਨ ਕੀਤਾ।

Akali-Bjp Akali BJPਉਨ੍ਹਾਂ ਨੇ ਵੀ ਕੇਂਦਰ ਦੀ ਐਨਡੀਏ ਸਰਕਾਰ ਤੇ ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸਾਰੇ ਪਾਰਟੀ ਵਿਧਾਇਕ ਤੇ ਐਮਪੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement