ਬੇਅਦਬੀ ਦਾ ਇਕ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ
Published : Mar 7, 2019, 4:16 pm IST
Updated : Mar 7, 2019, 4:16 pm IST
SHARE ARTICLE
Captain Amarinder Singh in Moga rally
Captain Amarinder Singh in Moga rally

ਮੋਗਾ : ਮੋਗਾ ਦੇ ਪਿੰਡ ਕਿੱਲੀਚਾਹਲਾਂ 'ਚ ਅੱਜ ਕਾਂਗਰਸ ਪਾਰਟੀ ਵੱਲੋਂ 'ਵਧਦਾ ਪੰਜਾਬ ਲੋਕ ਸਭਾ ਮਿਸ਼ਨ-13' ਤਹਿਤ ਵੱਡੀ ਰੈਲੀ ਕੀਤੀ ਗਈ। ਇਸ ਮੌਕੇ ਕਾਂਗਰਸ...

ਮੋਗਾ : ਮੋਗਾ ਦੇ ਪਿੰਡ ਕਿੱਲੀਚਾਹਲਾਂ 'ਚ ਅੱਜ ਕਾਂਗਰਸ ਪਾਰਟੀ ਵੱਲੋਂ 'ਵਧਦਾ ਪੰਜਾਬ ਲੋਕ ਸਭਾ ਮਿਸ਼ਨ-13' ਤਹਿਤ ਵੱਡੀ ਰੈਲੀ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਪੁੱਜੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ–ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਰਮ–ਗ੍ਰੰਥਾਂ ਦੀਆਂ 43 ਵਾਰ ਬੇਅਦਬੀਆਂ ਹੋਈਆਂ ਪਰ ਉਸ ਸਰਕਾਰ ਨੇ ਕੁਝ ਨਹੀਂ ਕੀਤਾ ਪਰ ਹੁਣ ਬੇਅਦਬੀ ਦਾ ਇਕ ਵੀ ਦੋਸ਼ੀ ਬਖ਼ਸ਼ਿਆ ਨਹੀਂ ਜਾਵੇਗਾ।

Moga rally-1Moga rally-1ਕੈਪਟਨ ਨੇ ਕਿਹਾ ਕਿ ਭਾਰਤ ਦੇ ਅਗਲੇ ਪ੍ਰਧਾਨ ਮੰਤਰੀ ਰਾਹੁਲ ਗਾਂਧੀ ਹੀ ਹੋਣਗੇ। ਉਨ੍ਹਾਂ ਕਿਹਾ ਕਿ ਛੋਟੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ। ਪੰਜਾਬ ਦੇ 17 ਲੱਖ ਕਿਸਾਨ ਕਰਜ਼ੇ ਹੇਠਾਂ ਦੱਬੇ ਹੋਏ ਹਨ। ਉਨ੍ਹਾਂ ਵਿੱਚੋਂ 10 ਲੱਖ ਕਿਸਾਨਾਂ ਦੇ 2-2 ਲੱਖ ਰੁਪਏ ਦੇ ਕਰਜ਼ੇ ਮਾਫ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਰਜ਼ਾ ਮਾਫ਼ੀ ਪ੍ਰੋਗਰਾਮ ਦੇ ਚੌਥੇ ਗੇੜ ਦੀ ਸ਼ੁਰੂਆਤ ਹੁਣ ਰਾਹੁਲ ਗਾਂਧੀ ਕਰਨਗੇ। ਕੈਪਟਨ ਨੇ ਕਿਹਾ ਕਿ ਉਹ ਕਈ ਵਾਰ ਕਿਸਾਨਾਂ ਦੇ ਕਰਜ਼ਿਆਂ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਉਠਾ ਚੁੱਕੇ ਹਨ ਪਰ ਉਨ੍ਹਾਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦਾ ਅਨਾਜ ਵੀ ਛੇਤੀ ਨਹੀਂ ਖ਼ਰੀਦ ਰਹੀ। ਉਨ੍ਹਾਂ ਕਿਹਾ ਕਿ ਜੇ ਕੇਂਦਰ ਨੇ ਪੰਜਾਬ ਦਾ ਕਣਕ ਤੇ ਝੋਨਾ ਅਤੇ ਹੋਰ ਫ਼ਸਲਾਂ ਨਾ ਖ਼ਰੀਦੀਆਂ, ਤਾਂ ਪੰਜਾਬ ਸਾਡੇ ਕਿਸਾਨਾਂ ਦੀ ਫ਼ਸਲ ਖ਼ਰੀਦੇਗਾ ਅਤੇ ਲੋੜ ਪੈਣ ਉੱਤੇ ਸਾਰੀਆਂ ਫ਼ਸਲਾਂ ਵਿਦੇਸ਼ਾਂ ਨੂੰ ਬਰਾਮਦ ਵੀ ਕੀਤੀਆਂ ਜਾਣਗੀਆਂ।

Moga rally-2Moga rally-2ਮੋਦੀ ਸਰਕਾਰ ਨੇ ਸਰਹੱਦ 'ਤੇ ਜਾਣ–ਬੁੱਝ ਕੇ ਤਣਾਅ ਪੈਦਾ ਕੀਤਾ : ਜਾਖੜ

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਦੇ ਅਮੀਰ ਵਿਰਸੇ ਅਤੇ ਪੰਜਾਬੀਆਂ ਦੀ ਬਹਾਦਰੀ ਦੀ ਗੱਲ ਕੀਤੀ। ਜਾਖੜ ਨੇ ਕਿਹਾ ਕਿ ਅਕਾਲੀਆਂ ਨੇ ਪੰਜਾਬੀਆਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਿਆ। ਕੌਮਾਂਤਰੀ ਸਰਹੱਦ ਉੱਤੇ ਜਾਣ–ਬੁੱਝ ਕੇ ਤਣਾਅ ਪੈਦਾ ਕੀਤਾ ਗਿਆ ਤਾਂ ਕਿ ਲੋਕ ਸਬਾ ਚੋਣਾਂ ਵਿੱਚ ਸਿਆਸੀ ਲਾਹਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਸੇ ਨੂੰ ਵੀ ਫ਼ੌਜਾਂ ਉੱਤੇ ਕਿਸੇ ਕਿਸਮ ਦਾ ਕੋਈ ਸ਼ੱਕ ਨਹੀਂ ਹੈ।
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement