ਬਿਜਲੀ ਬਿਲ ਮਾਫ਼ ਕਰਵਾ ਕੇ ਆਮ ਆਦਮੀ ਪਾਰਟੀ ਨੇ ਅੱਧੀ ਜੰਗ ਜਿੱਤੀ
Published : Mar 7, 2019, 8:02 pm IST
Updated : Mar 7, 2019, 8:02 pm IST
SHARE ARTICLE
Bhagwant Mann
Bhagwant Mann

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਬਿਜਲੀ ਅੰਦੋਲਨ ਦੇ ਨਤੀਜੇ ਵਜੋਂ ਕਾਂਗਰਸ ਸਰਕਾਰ ਦੁਆਰਾ ਐਸਸੀ/ਬੀਸੀ ਅਤੇ ਬੀਪੀਐਲ...

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਬਿਜਲੀ ਅੰਦੋਲਨ ਦੇ ਨਤੀਜੇ ਵਜੋਂ ਕਾਂਗਰਸ ਸਰਕਾਰ ਦੁਆਰਾ ਐਸਸੀ/ਬੀਸੀ ਅਤੇ ਬੀਪੀਐਲ ਪ੍ਰਵਾਰਾਂ ਦੇ ਬਿਲ ਮਾਫ਼ ਕਰਨ 'ਤੇ ਪ੍ਰਤੀਕਿਰਿਆ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਜਿਹਾ ਕਰ ਕੇ ਅਜੇ ਸਿਰਫ਼ ਅੱਧੀ ਜੰਗ ਜਿੱਤੀ ਹੈ ਅਤੇ ਪਿਛਲੀ ਸਰਕਾਰ ਦੁਆਰਾ ਨਿਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਿਛਲੇ ਕਈ ਮਹੀਨਿਆਂ ਤੋਂ ਸੂਬੇ ਵਿਚ ਬਿਜਲੀ ਦੇ ਵੱਧ ਬਿਲਾਂ ਦਾ ਮੁੱਦਾ ਚੁਕਦੀ ਆ ਰਹੀ ਹੈ ਅਤੇ ਬਿਜਲੀ ਸੁਣਵਾਈਆਂ ਦੌਰਾਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਲ ਮੁਆਫ਼ ਕਰਵਾਏ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਮਹਿੰਗੀ ਬਿਜਲੀ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਉਠਾਇਆ ਸੀ ਜਿਸ ਦੇ ਫ਼ਲਸਰੂਪ ਕਾਂਗਰਸ ਪਾਰਟੀ ਨੂੰ ਸੂਬੇ ਦੇ ਐਸਸੀ/ਬੀਸੀ ਅਤੇ ਬੀਪੀਐਲ ਪ੍ਰਵਾਰਾਂ ਦੇ ਬਿਜਲੀ ਦੇ ਬਿਲ ਮੁਆਫ਼ ਕਰਨੇ ਪਏ ਹਨ। ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਖ਼ੁਦ ਬਿਜਲੀ ਉਤਪਾਦਕ ਹੋਣ ਦੇ ਬਾਵਜੂਦ ਪੰਜਾਬ ਵਿਚ ਪੂਰੇ ਦੇਸ਼ ਨਾਲੋਂ ਮਹਿੰਗੀ ਬਿਜਲੀ ਮਿਲ ਰਹੀ ਹੈ ਜਦੋਂ ਕਿ ਦਿੱਲੀ ਵਰਗੇ ਸੂਬੇ 'ਚ ਹੋਰ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਸਸਤੇ ਰੇਟਾਂ ਤੇ ਬਿਜਲੀ ਮੁਹਈਆ ਕਰਵਾ ਰਹੇ ਹਨ।

Campaign against expensive electricity Campaign against expensive electricityਭਗਵੰਤ ਮਾਨ ਨੇ ਕਿਹਾ ਕਿ ਇਹ ਗੱਲ ਸਪੱਸ਼ਟ ਹੈ ਕਿ ਆਮ ਆਦਮੀ ਲੋਕਾਂ ਨਾਲ ਜੁੜੇ ਕਿਸੇ ਮੁੱਦੇ ਨੂੰ ਚੁਕਣ ਵਿਚ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਹੁਣ ਵੀ ਪਿੰਡ-ਪਿੰਡ ਜਾ ਕੇ ਬਿਜਲੀ ਸੁਣਵਾਈਆਂ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਪੈਸੇ ਨੂੰ ਪਾਰਟੀ ਵਿਅਰਥ ਨਹੀਂ ਜਾਣ ਦੇਵੇਗੀ ਅਤੇ ਜਿਹੜੇ ਵੀ ਲੋਕ ਅਜਿਹੇ ਲੋਕ ਮਾਰੂ ਕਾਰਜਾਂ ਲਈ ਜ਼ਿੰਮੇਵਾਰ ਹਨ ਉਨ੍ਹਾਂ ਵਿਰੁਧ ਕਾਰਵਾਈ ਕਰਵਾ ਕੇ ਹੀ ਸਾਹ ਲਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement