ਮੀਂਹ ਦੀ ਮਾਰ : ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਖੇਤਾਂ 'ਚੋਂ ਪਾਣੀ ਬਾਹਰ ਕੱਢਣ ਦੀ ਸਲਾਹ!
Published : Mar 7, 2020, 9:35 pm IST
Updated : Mar 7, 2020, 9:35 pm IST
SHARE ARTICLE
file photo
file photo

ਖੇਤੀ ਅਧਿਕਾਰੀਆਂ ਨੂੰ ਪ੍ਰਭਾਵਿਤ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ

ਚੰਡੀਗੜ੍ਹ : ਖੇਤੀਬਾੜੀ ਵਿਭਾਗ ਵਲੋਂ ਮੀਂਹ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਨਾਲ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਵਲੋਂ ਕਣਕ ਤੇ ਸਬਜ਼ੀਆਂ ਦੀ ਕਾਸ਼ਤ ਕਰਦੇ ਕਿਸਾਨਾਂ ਦੀਆਂ ਫ਼ਸਲਾਂ ਜੇਕਰ ਮੀਂਹ/ਹਵਾ ਕਾਰਨ ਵਿਛ ਗਈਆਂ ਹਨ ਤਾਂ ਉਨ੍ਹਾਂ ਨੂੰ ਖੇਤਾਂ ਵਿਚੋਂ ਤੁਰਤ ਪਾਣੀ ਬਾਹਰ ਕੱਢਣ ਦੀ ਸਲਾਹ ਜਾਰੀ ਕੀਤੀ ਗਈ ਹੈ।

PhotoPhoto

ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਵਿਭਾਗ ਦੇ ਖੇਤਰੀ ਅਧਿਕਾਰੀਆਂ ਨੂੰ ਤੁਰਤ ਉਨ੍ਹਾਂ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਨ੍ਹਾਂ ਦੀਆਂ ਫ਼ਸਲਾਂ ਦਾ ਭਾਰੀ ਮੀਂਹ ਨਾਲ ਕੋਈ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਮਦੇਨਜ਼ਰ ਸਬੰਧਤ ਮਾਲ ਅਧਿਕਾਰੀਆਂ ਨੂੰ ਲੋੜੀਂਦੀ ਸਹਾਇਤਾ ਮੁਹਈਆ ਕਰਵਾਈ ਜਾਵੇ ਤਾਂ ਜੋ ਮੁਸ਼ਕਲ ਦੀ ਇਸ ਘੜੀ ਵਿਚ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।

PhotoPhoto

ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ਼੍ਰੀ ਸਤੁੰਤਰ ਕੁਮਾਰ ਐਰੀ ਨੇ ਦਸਿਆ ਕਿ ਮੀਂਹ, ਗੜ੍ਹਿਆਂ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀਆਂ ਫ਼ੀਲਡ ਅਧਿਕਾਰੀਆਂ ਤੋਂ ਰਿਪੋਰਟਾਂ ਮੰਗ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਛੁੱਟੀਆਂ ਦੌਰਾਨ ਵੀ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਫ਼ਸਲਾਂ ਦੇ ਨੁਕਸਾਨ ਨੂੰ ਘਟਾਉਣ ਹਿੱਤ ਸਹੀ ਸਲਾਹ ਮੁਹਈਆ ਕਰਵਾਈ ਜਾ ਸਕੇ।

file photofile photo

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ੁਕਰਵਾਰ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਤਾਂ ਜੋ ਇਸ ਦੇ ਇਵਜ਼ ਵਜੋਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement