ਚੱਪੜਚਿੜੀ ਦੇ ਮੈਦਾਨ ਵਿਚ ਖੇਤੀ  ਕਨੂੰਨਾਂ  ਨੂੰ ਲੈ ਕੇ ਨਰਿੰਦਰ ਮੋਦੀ ਵਿਰੁੱਧ ਹੋਈ ਇਕ ਵੱਡੀ ਰੈਲੀ
Published : Mar 7, 2021, 9:18 pm IST
Updated : Mar 7, 2021, 9:18 pm IST
SHARE ARTICLE
Farmers Protest
Farmers Protest

ਰੈਲੀ ਵਿਚ ਕਿਸਾਨ ਅਤੇ ਨੌਜਵਾਨ ਦੋਨੋਂ ਗਰਜੇ, ਕੇਂਦਰ ਸਰਕਾਰ ਕਿਸਾਨਾਂ ਦਾ ਹੋਰ ਇਮਤਿਹਾਨ ਨਾ ਲਵੇ: ਕਿਸਾਨ ਆਗੂ  

ਐਸ.ਏ.ਐਸ ਨਗਰ (ਸੁਖਦੀਪ ਸਿੰਘ ਸੋਈ) : ਅੱਜ ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ  ਚੱਪੜਚਿੜੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਵਿਚ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲੈ ਕੇ  ਕਿਸਾਨ ਮਹਾਂ ਸਭਾ ਕਰਵਾਈ ਗਈ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ  ,ਬਾਬਾ ਗਾਜ਼ੀ ਦਾਸ ਕਲੱਬ ਮੁਹਾਲੀ, ਯੂਨਾਈਟਿਡ ਸਿੱਖ, ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਅੰਤਰਰਾਸ਼ਟਰੀ ਪੁਆਧੀ ਸਭਾ, ਕਿਸਾਨ ਵੈੱਲਫੇਅਰ ਸੁਸਾਇਟੀ ਪੰਜਾਬ, ਨਾਨਕ ਹੱਟ ਅਤੇ ਮੋਹਾਲੀ ਡਿਵੈੱਲਪਮੈਂਟ ਵੈੱਲਫੇਅਰ ਐਸੋਸੀਏਸ਼ਨ  ਵਰਗੇ ਸੰਗਠਨਾਂ ਦੇ ਕਾਰਕੁਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਭਾਜਪਾ ਦੇ ਹੁਕਮ ਰਾਜ ਨੂੰ ਰੱਜ ਕੇ ਕੋਸਿਆ।

Farmers ProtestFarmers Protest

ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਭਾਜਪਾ ਨੂੰ  ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਨਹੀਂ ਲੈਣੀ ਚਾਹੀਦੀ ਅਤੇ ਮੁੱਢ ਤੋਂ ਹੀ ਤਿੰਨੋਂ ਖੇਤੀ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਨਾ ਸਮਝੇ ਕਿ ਕਿਸਾਨ ਥੱਕ ਹਾਰ ਕੇ ਵਾਪਸ ਆਪਣੇ ਘਰਾਂ ਨੂੰ ਚਲੇ ਜਾਣਗੇ। ਉਨ੍ਹਾਂ ਕਿਹਾ ਜਦੋਂ ਤਕ ਖੇਤੀ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤਕ ਸੰਘਰਸ਼ ਜਾਰੀ ਰਹੇਗਾ।

Farmers ProtestFarmers Protest

ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੁਣ ਲੰਬਾ ਚੱਲੇਗਾ ਅਤੇ ਹੁਣ ਉਨ੍ਹਾਂ ਦੇ ਨਾਲ ਕਿਸਾਨਾਂ ਦੀਆਂ ਬੀਬੀਆਂ  ਵੀਹ ਵੱਧ ਚਡ਼੍ਹ ਕੇ ਹਿੱਸਾ ਲੈ ਰਹੀਆਂ ਹਨ ਅਤੇ ਇਸ ਸੰਘਰਸ਼ ਦਾ ਹਿੱਸਾ ਬਣ ਰਹੀਆਂ ਹਨ। ਇਸ ਕਿਸਾਨ ਮਹਾਂ ਸਭਾ ਦਾ ਆਯੋਜਨ ਨੌਜਵਾਨ ਕਿਸਾਨ ਏਕਤਾ ਦੇ ਆਗੂਆਂ ਪਰਨੀਤ ਸਿੰਘ ਹਰਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਹੈ । ਉਨ੍ਹਾਂ ਨੇ ਕਿਸਾਨਾਂ ਨੌਜਵਾਨਾਂ ਅਤੇ ਬੀਬੀਆਂ ਦੀ ਲਾਮਬੰਦੀ ਪਿੰਡਾਂ ਦੀਆਂ ਸੱਥਾਂ ਚ ਨੁੱਕੜ ਮੀਟਿੰਗਾਂ ਕੀਤੀਆਂ ਹਨ ।

Farmers ProtestFarmers Protest

ਕਿਸਾਨ ਮਹਾਂ ਸਭਾ ਵਿਚ ਸੰਯੁਕਤ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ, ਬਲਦੇਵ ਸਿੰਘ ਸਿਰਸਾ, ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ, ਅੰਤਰਰਾਸ਼ਟਰੀ ਪੁਆਧੀ ਸਭਾ ਦੇ ਗੁਰਪ੍ਰੀਤ ਸਿੰਘ ਨਿਆਮੀਆਂ, ਜੋਰਾ ਸਿੰਘ ਭੁੱਲਰ, ਸਾਬਕਾ ਸਰਪੰਚ ਚੱਪੜਚਿੜੀ, ਹਰਦੀਪ ਸਿੰਘ ਬਠਲਾਣਾ, ਕੁਲਵੰਤ ਸਿੰਘ ਤ੍ਰਿਪੜੀ ,ਕਿਰਪਾਲ ਸਿੰਘ ਸਿਆਊ, ਡਾ. ਕਰਮਜੀਤ ਸਿੰਘ ਚਿੱਲਾ ਸਮੇਤ ਹੋਰ ਪ੍ਰਮੁੱਖ ਆਗੂ ਨੌਜਵਾਨ ਅਤੇ ਕਿਸਾਨ ਪਹੁੰਚੇ ਹੋਏ ਸਨ ।

Farmers ProtestFarmers Protest

ਉੱਧਰ ਦਿੱਲੀ ਬਾਰਡਰ ਤੇ ਬੈਠੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤਕ ਖੇਤੀ ਦੇ ਕਾਲੇ ਤਿੰਨੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਉਹ ਬਾਰਡਰਾਂ  ਤੋਂ ਵਾਪਸ ਨਹੀਂ ਜਾਣਗੇ ।ਭਾਰਤੀ ਕਿਸਾਨ ਯੂਨੀਅਨ ਯੂਨੀਅਨ ਡਕੌਂਦਾ ਦੇ ਆਗੂ ਨੇ ਕਿਹਾ ਕਿ ਗਿਆਰਾਂ ਮਾਰਚ ਤੋਂ ਬਾਅਦ ਅਗਲੇ ਪ੍ਰੋਗਰਾਮ ਤੈਅ ਕੀਤੇ ਜਾਣਗੇ । ਕਿਸਾਨ ਆਗੂ ਯੁੱਧਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਜੋ ਏਜੰਸੀਆਂ ਕਿਸਾਨ ਅੰਦੋਲਨ ਵਿਚ ਅੜਿੱਕੇ ਡਾਹ ਰਹੀਆਂ ਹਨ ਜਿਸ ਨਾਲ ਕਿਸਾਨ ਅੰਦੋਲਨ ਹੋਰ  ਤੇਜ਼ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਕਿਸਾਨ ਅੰਦੋਲਨ ਦੀ ਲਹਿਰ ਨੂੰ ਹੋਰ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਫੈਲਾਉਣਾ ਹੈ। ਉਨ੍ਹਾਂ ਵਿਚ ਪੱਛਮੀ ਬੰਗਾਲ, ਕਰਨਾਟਕ, ਮੱਧ ਪ੍ਰਦੇਸ਼ ਅਤੇ ਉੜੀਸਾ ਸ਼ਾਮਲ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement