ਵੱਡੀ ਖ਼ਬਰ: ਰਾਜ ਸਭਾ ਦੀਆਂ 13 ਸੀਟਾਂ ਲਈ 31 ਮਾਰਚ ਨੂੰ ਹੋਣਗੀਆਂ ਚੋਣਾਂ
Published : Mar 7, 2022, 3:12 pm IST
Updated : Mar 7, 2022, 3:12 pm IST
SHARE ARTICLE
Rajya Sabha Elections For 13 Seats On March 31
Rajya Sabha Elections For 13 Seats On March 31

ਛੇ ਰਾਜਾਂ ਤੋਂ ਚੁਣੇ ਜਾਣਗੇ ਸੰਸਦ ਮੈਂਬਰ

 

ਚੰਡੀਗੜ੍ਹ - ਰਾਜ ਸਭਾ ਦੀਆਂ 13 ਸੀਟਾਂ ਲਈ 31 ਮਾਰਚ ਨੂੰ ਵੋਟਾਂ ਹੋਣਗੀਆਂ। ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਜਿਨ੍ਹਾਂ 13 ਸੀਟਾਂ 'ਤੇ ਚੋਣਾਂ ਹੋਣੀਆਂ ਹਨ, ਉਨ੍ਹਾਂ 'ਚ ਪੰਜਾਬ, ਕੇਰਲ, ਅਸਾਮ, ਹਿਮਾਚਲ ਪ੍ਰਦੇਸ਼, ਤ੍ਰਿਪੁਰਾ ਅਤੇ ਨਾਗਾਲੈਂਡ ਸ਼ਾਮਲ ਹਨ। ਰਾਜ ਸਭਾ ਦੀਆਂ 13 ਸੀਟਾਂ ਲਈ 31 ਮਾਰਚ ਨੂੰ ਦੋ-ਸਾਲਾ ਚੋਣਾਂ ਹੋਣੀਆਂ ਹਨ। 6 ਰਾਜਾਂ ਲਈ 13 ਸੀਟਾਂ 'ਤੇ ਹੋਣ ਵਾਲੀ ਇਸ ਚੋਣ ਦੇ ਰਾਜ ਵਾਰ ਅੰਕੜੇ ਇਸ ਪ੍ਰਕਾਰ ਹਨ। ਪੰਜਾਬ ਦੀਆਂ ਪੰਜ, ਕੇਰਲ ਦੀਆਂ ਤਿੰਨ, ਅਸਾਮ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼, ਤ੍ਰਿਪੁਰਾ ਅਤੇ ਨਾਗਾਲੈਂਡ ਦੀਆਂ ਇੱਕ-ਇੱਕ ਸੀਟ ਲਈ ਵੋਟਾਂ ਪੈਣਗੀਆਂ।

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ ਸਾਰੇ 5 ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਦਾ 6 ਸਾਲ ਦਾ ਕਾਰਜਕਾਲ 9 ਅਪ੍ਰੈਲ ਨੂੰ ਪੂਰਾ ਹੋ ਜਾਵੇਗਾ। 


 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement