ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਗ਼ਲਤ ਤਰੀਕਿਆਂ ਦਾ ਇਸਤੇਮਾਲ ਕਰ ਸਕਦਾ ਹੈ : ਰਾਕੇਸ਼ ਟਿਕੈਤ
Published : Mar 7, 2022, 11:46 pm IST
Updated : Mar 7, 2022, 11:46 pm IST
SHARE ARTICLE
image
image

ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਗ਼ਲਤ ਤਰੀਕਿਆਂ ਦਾ ਇਸਤੇਮਾਲ ਕਰ ਸਕਦਾ ਹੈ : ਰਾਕੇਸ਼ ਟਿਕੈਤ

ਮੁਜ਼ੱਫ਼ਰਨਗਰ, 7 ਮਾਰਚ : ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਦੋਸ਼ ਲਗਾਇਆ ਹੈ ਕਿ ਉੱਤਰ ਪ੍ਰਦੇਸ਼ ਵਿਚ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਗ਼ਲਤ ਤਰੀਕਿਆਂ ਦਾ ਇਸਤੇਮਾਲ ਕਰ ਕੇ ਵੋਟਾਂ ਦੀ ਗਿਣਤੀ ਪ੍ਰਭਾਵਤ ਕਰ ਸਕਦਾ ਹੈ। ਬੀ.ਕੇ.ਯੂ. ਨੇਤਾ ਨੇ ਇਥੇ ਨਵੀਨ ਮੰਡੀ ਇਲਾਕੇ ਦਾ ਦੌਰਾ ਕਰਨ ਤੋਂ ਬਾਅਦ ਕਿਹਾ ਕਿ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੌਰਾਨ ਸੱਤਾਧਾਰੀ ਦਲ ਭਾਰਤੀ ਜਨਤਾ ਪਾਰਟੀ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਗ਼ਲਤ ਸਾਧਨਾਂ ਦਾ ਇਸਤੇਮਾਲ ਕਰ ਸਕਦੀ ਹੈ।
  ਨਵੀਨ ਮੰਡੀ ਉਹ ਖੇਤਰ ਹੈ, ਜਿਥੇ ਵੋਟਿੰਗ ਤੋਂ ਬਾਅਦ ਈ.ਵੀ.ਐਮ. ਰੱਖੀ ਜਾ ਰਹੀ ਹੈ। ਇਸ ਵਿਚ, ਐਡੀਸ਼ਨਲ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਐਡੀਸ਼ਨਲ ਚੋਣ ਅਧਿਕਾਰੀ ਨਰਿੰਦਰ ਬਹਾਦਰ ਸਿੰਘ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ ਦੇ ਅਧੀਨ ਨਿਰਪੱਖ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਉਤਰ ਪ੍ਰਦੇਸ਼ ’ਚ ਪਹਿਲੇ ਗੇੜ ’ਚ ਮੁਜ਼ੱਫ਼ਰਨਗਰ, ਬੁਢਾਨਾ, ਪਿਰਕਾਜੀ, ਖਤੋਲੀ, ਮੁਰਾਪੁਰ ਅਤੇ ਚਰਥਵਾਲ ਸਮੇਤ 6 ਵਿਧਾਨ ਸਭਾ ਸੀਟਾਂ ’ਤੇ 10 ਫ਼ਰਵਰੀ ਨੂੰ ਵੋਟਿੰਗ ਹੋਈ ਸੀ। (ਪੀਟੀਆਈ)  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement