ਯੂਕਰੇਨ ਵਿਚ ਫਸੇ ਮਲੋਟ ਦੇ ਦੋ ਵਿਦਿਆਰਥੀ ਅਪਣੇ ਘਰ ਪਹੁੰਚੇ
Published : Mar 7, 2022, 7:47 am IST
Updated : Mar 7, 2022, 7:47 am IST
SHARE ARTICLE
image
image

ਯੂਕਰੇਨ ਵਿਚ ਫਸੇ ਮਲੋਟ ਦੇ ਦੋ ਵਿਦਿਆਰਥੀ ਅਪਣੇ ਘਰ ਪਹੁੰਚੇ

ਮਲੋਟ, 6 ਮਾਰਚ (ਗੁਰਮੀਤ ਸਿੰਘ ਮੱਕੜ): ਯੂਕਰੇਨ ਅਤੇ ਰੂਸ ਵਿਚਕਾਰ ਚਲ ਰਹੀ ਜੰਗ ਕਾਰਨ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ  ਭਾਰਤ ਸਰਕਾਰ ਵਲੋਂ ਵਾਪਸ ਭਾਰਤ ਲਿਆਂਦਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਮਲੋਟ ਦੇ ਵਿਦਿਆਰਥੀ ਵਾਪਸ ਅਪਣੇ ਘਰ ਪਹੁੰਚੇ ਹਨ | ਘਰ ਪਹੁੰਚਣ 'ਤੇ ਪ੍ਰਵਾਰਕ ਜੀਆਂ ਵਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਪਟਾਕੇ ਚਲਾ ਕੇ ਅਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਵਿਦਿਆਰਥੀਆਂ ਨੇ ਦਸਿਆ ਕਿ ਉਹ ਸਹੀ ਸਮੇਂ 'ਤੇ ਭਾਰਤ ਵਾਪਸ ਪਰਤੇ ਹਨ ਕਿਉਂਕਿ ਯੂਕਰੇਨ ਵਿਚ ਹਾਲ ਬਹੁਤ ਹੀ ਮਾੜਾ ਹੋ ਚੁੱਕਾ ਹੈ | ਉਨ੍ਹਾਂ ਦਸਿਆ ਕਿ ਉਨ੍ਹਾਂ ਦੇ ਏਰੀਏ ਵਿਚ ਲਗਭਗ 9 ਹਜ਼ਾਰ ਦੇ ਕਰੀਬ ਭਾਰਤੀ ਵਿਦਿਆਰਥੀ ਸਨ, ਜਿਨ੍ਹਾਂ ਵਿਚੋਂ 2 ਹਜ਼ਾਰ ਦੇ ਕਰੀਬ ਉਥੇ ਹੀ ਫਸੇ ਹੋਏ ਹਨ |
ਉਨ੍ਹਾਂ ਦਸਿਆ ਕਿ ਯੂਕਰੇਨ ਵਿਚ ਉਨ੍ਹਾਂ ਨੂੰ  ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪ੍ਰੰਤੂ ਜਦੋਂ ਉਹ ਯੂਕਰੇਨ ਦਾ ਬਾਰਡਰ ਪਾਰ ਕਰ ਕੇ ਆਏ ਤਾਂ ਭਾਰਤ ਸਰਕਾਰ ਨੇ ਉਨ੍ਹਾਂ ਲਈ ਬਹੁਤ ਵਧੀਆ ਇੰਤਜ਼ਾਮ ਕੀਤਾ ਹੋਇਆ ਸੀ ਜਿਸ ਦੇ ਚਲਦਿਆਂ ਉਹ ਅੱਜ ਅਪਣੇ ਘਰ ਪਹੁੰਚੇ ਹਨ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement