ਕਪੂਰਥਲਾ ਜੇਲ੍ਹ ’ਚ ਤਲਾਸ਼ੀ ਦੌਰਾਨ 6 ਮੋਬਾਇਲ ਫ਼ੋਨ, 1 ਚਾਰਜਰ, 2 ਬੈਟਰੀਆਂ ਬਰਾਮਦ
Published : Mar 7, 2023, 3:49 pm IST
Updated : Mar 7, 2023, 3:49 pm IST
SHARE ARTICLE
photo
photo

3 ਕੈਦੀਆਂ ਖ਼ਿਲਾਫ਼ ਮਾਮਲਾ ਦਰਜ

 

ਕਪੂਰਥਲਾ :  ਕੇਂਦਰੀ ਜੇਲ੍ਹ ਵਿੱਚ ਮੋਬਾਇਲ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਚੈਕਿੰਗ ਦੌਰਾਨ ਕੇਂਦਰੀ ਜੇਲ੍ਹ ਵਿੱਚੋਂ ਮੋਬਾਇਲ ਆਦਿ ਬਰਾਮਦ ਹੋਏ ਹਨ।

ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ 'ਚ ਚਲਾਏ ਗਏ ਚੈਕਿੰਗ ਅਤੇ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ 'ਚੋਂ 6 ਮੋਬਾਇਲ ਫੋਨ, 3 ਸਿਮ, 1 ਚਾਰਜਰ ਅਤੇ 2 ਬੈਟਰੀਆਂ ਬਰਾਮਦ ਕੀਤੀਆਂ ਹਨ। ਜੇਲ੍ਹ ਪ੍ਰਬੰਧਕਾਂ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਦੀ ਸੂਚਨਾ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ਵਿੱਚ ਬੰਦ ਤਿੰਨ ਕੈਦੀਆਂ ਖ਼ਿਲਾਫ਼ ਜੇਲ੍ਹ ਐਕਟ ਦੀ ਧਾਰਾ 52-ਏ ਤਹਿਤ ਕੇਸ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਸਾਰੇ ਦਾਅਵਿਆਂ ਤੋਂ ਬਾਅਦ ਵੀ ਜੇਲ੍ਹ ਪ੍ਰਸ਼ਾਸਨ ਇਸ ਗਠਜੋੜ ਨੂੰ ਲੱਭਣ ਵਿੱਚ ਕਿਤੇ ਨਾ ਕਿਤੇ ਫੇਲ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਜੇਲ੍ਹ ਵਿੱਚੋਂ ਮੋਬਾਇਲ ਅਤੇ ਇਤਰਾਜ਼ਯੋਗ ਵਸਤੂਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement