Kapurthala News: ਕਪੂਰਥਲਾ ਪੁਲਿਸ ਨੇ ਹਥਿਆਰਾਂ ਸਮੇਤ 3 ਕਾਰ ਸਵਾਰ ਬਦਮਾਸ਼ ਕੀਤੇ ਕਾਬੂ
Published : Mar 7, 2024, 1:29 pm IST
Updated : Mar 7, 2024, 1:29 pm IST
SHARE ARTICLE
Kapurthala police arrested 3 car-riding miscreants with weapons
Kapurthala police arrested 3 car-riding miscreants with weapons

Kapurthala News: ਮੁਲਜ਼ਮਾਂ ਕੋਲੋਂ 6 ਪਿਸਤੌਲ, ਦੇਸੀ ਕੱਟੇ ਤੇ 35 ਕਾਰਤੂਸ ਹੋਏ ਬਰਾਮਦ

Kapurthala police arrested 3 car-riding miscreants with weapons: ਕਪੂਰਥਲਾ ਸਬ-ਡਵੀਜ਼ਨ ਫਗਵਾੜਾ ਵਿਚ ਸੀਆਈਏ ਸਟਾਫ਼ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਤਿੰਨ ਕਾਰ ਸਵਾਰ ਠੱਗਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 6 ਪਿਸਤੌਲ, ਇੱਕ ਦੇਸੀ ਕੱਟਾ ਅਤੇ 35 ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਇਹ ਵੀ ਪੜ੍ਹੋ: BGMI Ban News: PUBG ਤੋਂ ਬਾਅਦ ਹੁਣ ਭਾਰਤ ਵਿਚ BGMI ਵੀ ਹੋ ਸਕਦੀ ਹੈ ਬੈਨ!

ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੇ ਇੰਚਾਰਜ ਬਿਸਮੀਨ ਸਿੰਘ ਸਾਹੀ ਨੇ ਪਿੰਡ ਗੌਸਪੁਰ ਦੇ ਬਾਈਪਾਸ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਸਵਿਫਟ ਕਾਰ ਨੰ, (ਪੀ.ਬੀ.-08-ਡੀ.ਬੀ-0797) ਨੂੰ ਰੋਕਿਆ ਗਿਆ। ਗੱਡੀ ਵਿੱਚ 3 ਨੌਜਵਾਨ ਸਵਾਰ ਸਨ। 

ਨੌਜਵਾਨਾਂ ਕੋਲੋਂ 4 ਪਿਸਤੌਲ, 16 ਕਾਰਤੂਸ ਅਤੇ 30 ਬੋਰ ਦੇ 19 ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਕਾਰ ਵਿਚ ਸਵਾਰ ਨੌਜਵਾਨਾਂ ਦੀ ਪਛਾਣ ਸੁਖਵੰਤ ਸਿੰਘ ਉਰਫ਼ ਸੁੱਖਾ, ਰੌਸ਼ਨ ਸਿੰਘ ਅਤੇ ਅਜੇ ਕੁਮਾਰ ਉਰਫ਼ ਅੱਜੂ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Abohar News : ਭੇਡਾਂ ਦੇ ਵਾੜੇ 'ਚ ਜੰਗਲੀ ਜਾਨਵਰ ਦਾ ਹਮਲਾ, 53 ਭੇਡਾਂ ਦੀ ਮੌਤ

ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੀ ਤਲਾਸ਼ੀ ਲੈਣ ’ਤੇ ਸੁਖਵੰਤ ਸਿੰਘ ਕੋਲੋਂ ਪਿਸਤੌਲ ਅਤੇ ਇੱਕ ਦੇਸੀ ਕੱਟਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੁਖਵੰਤ ਸਿੰਘ ਖ਼ਿਲਾਫ਼ ਇੱਕ ਕਤਲ ਅਤੇ ਇਰਾਦਾ ਕਤਲ ਦੇ ਤਿੰਨ ਕੇਸਾਂ ਸਮੇਤ ਅੱਠ ਕੇਸ ਦਰਜ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰੋਸ਼ਨ ਸਿੰਘ 'ਤੇ ਕਤਲ ਸਮੇਤ 13 ਦੋਸ਼ ਹਨ। ਇਸ ਤੋਂ ਇਲਾਵਾ ਅਜੇ ਕੁਮਾਰ ਖ਼ਿਲਾਫ਼ ਚੋਰੀ ਅਤੇ ਅਸਲਾ ਐਕਟ ਦੇ ਦੋ ਕੇਸ ਦਰਜ ਹਨ। ਤਿੰਨਾਂ ਨੇ ਆਪਣਾ ਗੈਂਗ ਬਣਾਇਆ ਹੋਇਆ ਹੈ ਅਤੇ ਸਮੇਂ-ਸਮੇਂ 'ਤੇ ਜੇਲ ਤੋਂ ਬਾਹਰ ਆ ਕੇ ਫਿਰ ਲੁੱਟ-ਖੋਹ ਅਤੇ ਹੋਰ ਜੁਰਮਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ

(For more news apart from Kapurthala police arrested 3 car-riding miscreants with weapons, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement