Punjab Vigilance News: ਵਿਜੀਲੈਂਸ ਵਲੋਂ ਸਿਵਲ ਸਰਜਨ ਦਫਤਰ ਦਾ ਸੇਵਾਮੁਕਤ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
Published : Mar 7, 2024, 5:12 pm IST
Updated : Mar 7, 2024, 5:26 pm IST
SHARE ARTICLE
VB arrests Civil Surgeon Office clerk for taking Rs 35,000 bribe news in punjabi
VB arrests Civil Surgeon Office clerk for taking Rs 35,000 bribe news in punjabi

Punjab Vigilance News: ਰਾਜਵਿੰਦਰ ਸਿੰਘ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ

VB arrests Civil Surgeon Office clerk for taking Rs 35,000 bribe news in punjabi : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News: ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ 

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ 'ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ।

ਇਹ ਵੀ ਪੜ੍ਹੋ: Delhi Excise Policy Case : ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੰਜੇ ਸਿੰਘ ਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾਈ  

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from  VB arrests Civil Surgeon Office clerk for taking Rs 35,000 bribe news in punjabi, stay tuned to Rozana Spokesman)

Tags: 000 bribe

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement