ਸਰਪੰਚ ਹਰਵਿੰਦਰ ਹੈੱਪੀ ਦੇ ਪਰਿਵਾਰ ਨੇ ਬਾਘਾਪੁਰਾਣਾ ਮੇਨ ਚੌਕ 'ਤੇ ਕੀਤਾ ਪ੍ਰਦਰਸ਼ਨ
Published : Mar 7, 2026, 8:03 am IST
Updated : Mar 7, 2026, 8:03 am IST
SHARE ARTICLE
Sarpanch Harvinder Happy's family protested at Baghapurana Main Chowk
Sarpanch Harvinder Happy's family protested at Baghapurana Main Chowk

ਇਨਸਾਫ਼ ਨਾ ਮਿਲਣ ਤੱਕ ਸਸਕਾਰ ਨਾ ਕਰਨ 'ਤੇ ਅੜਿਆ ਪਰਿਵਾਰ

ਮੋਗਾ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਸ਼ੁੱਕਰਵਾਰ ਸਵੇਰੇ ਪੱਤੋ ਹੀਰਾ ਸਿੰਘ ਪਿੰਡ ਦੇ ਮੌਜੂਦਾ ਸਰਪੰਚ ਅਤੇ ਜਿੰਮ ਸੰਚਾਲਕ ਹਰਪਿੰਦਰ ਸਿੰਘ ਹੈਪੀ ਦੀ ਗੋਲੀ ਮਾਰ ਕੇ ਕਤਲ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਮੰਗ ਕੀਤੀ ਸੀ ਕਿ ਬਾਘਾਪੁਰਾਣਾ ਤੋਂ  ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵੀ ਇਸ ਮਾਮਲੇ ਵਿੱਚ ਨਾਮ ਸ਼ਾਮਲ ਕੀਤਾ ਜਾਵੇ। ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਨੂੰ ਵਿਧਾਇਕ ਦੀ ਸੁਰੱਖਿਆ ਪ੍ਰਾਪਤ ਸੀ, ਇਸ ਲਈ ਉਨ੍ਹਾਂ ਵਿਰੁੱਧ ਵੀ ਮਾਮਲਾ ਦਰਜ ਕੀਤਾ ਜਾਵੇ। ਪਰਿਵਾਰ ਨੇ ਮੰਗ ਕੀਤੀ ਹੈ ਕਿ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਨਾਮ ਮਨਪ੍ਰੀਤ ਸਿੰਘ, ਜਸਵੰਤ ਸਿੰਘ, ਜੋਬਨ ਸਿੰਘ ਅਤੇ ਜਸਵੰਤ ਸਿੰਘ ਪੱਤੋ ਦੇ ਨਾਲ ਐਫਆਈਆਰ ਵਿੱਚ ਸ਼ਾਮਲ ਕੀਤਾ ਜਾਵੇ।

ਹਾਲਾਂਕਿ, ਪੁਲਿਸ ਵੱਲੋਂ ਮਾਮਲੇ ਵਿੱਚ ਵਿਧਾਇਕ ਦਾ ਨਾਮ ਸ਼ਾਮਲ ਕਰਨ ਤੋਂ ਇਨਕਾਰ ਕਰਨ ਤੋਂ ਨਾਰਾਜ਼ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਬਾਘਾਪੁਰਾਣਾ ਦੇ ਮੇਨ ਚੌਕ 'ਤੇ ਧਰਨਾ ਦਿੱਤਾ ਅਤੇ ਸੜਕ ਜਾਮ ਕਰ ਦਿੱਤੀ। ਕਾਂਗਰਸ ਆਗੂ ਕੁਲਬੀਰ ਜ਼ੀਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੀਰਥ ਸਿੰਘ ਮਲਾਹਾ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਪਰਿਵਾਰ ਨਾਲ ਸ਼ਾਮਲ ਹੋਏ। ਕੁਲਬੀਰ ਜ਼ੀਰਾ ਨੇ ਮੌਜੂਦਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਗੁੰਡਿਆਂ ਵੱਲੋਂ ਇੱਕ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਇਨਸਾਫ਼ ਦਾ ਹੱਕਦਾਰ ਹੈ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement