ਹਰਦੀਪ ਸਿੰਘ ਦੀਵਾਨਾ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਕਮਾਨ ਸੰਭਾਲੀ 
Published : Apr 7, 2018, 1:37 pm IST
Updated : Apr 7, 2018, 1:37 pm IST
SHARE ARTICLE
Hardeep Diwana victorious in Mohali
Hardeep Diwana victorious in Mohali

ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਦੀ ਚੋਣ ਸ਼ਾਂਤੀਪੂਰਵਕ ਢੰਗ ਨਾਲ ਹੋਈ

ਮੋਹਾਲੀ : ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਹਾਲੀ ਦੀ ਚੋਣ ਸ਼ਾਂਤੀਪੂਰਵਕ ਢੰਗ ਨਾਲ ਹੋਈ, ਜਿਸ ਵਿਚ ਐਡਵੋਕੇਟ ਹਰਦੀਪ ਦੀਵਾਨਾ ਨੇ 37 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਤੇ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ। ਇਸ ਦੌਰਾਨ ਐਡਵੋਕੇਟ ਯੁੱਧਵੀਰ ਸਿੰਘ ਨੂੰ ਵਾਈਸ ਪ੍ਰੈਜ਼ੀਡੈਂਟ, ਲਲਿਤ ਸੂਦ ਨੂੰ ਸੈਕਟਰੀ, ਰਵਿੰਦਰ ਕੌਰ ਨੂੰ ਜੁਆਇੰਟ ਸੈਕਟਰੀ ਤੇ ਗੁਰਵੀਰ ਸਿੰਘ ਲਾਲੀ ਨੇ ਕੈਸ਼ੀਅਰ ਦੇ ਅਹੁਦਿਆਂ 'ਤੇ ਜਿੱਤ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਲਾਇਬ੍ਰੇਰੀ ਇੰਚਾਰਜ ਐਡਵੋਕੇਟ ਰਵਿੰਦਰ ਸਿੰਘ ਰਵੀ ਤੇ ਐਸੋਸੀਏਸ਼ਨ ਦੇ 10 ਕਾਰਜਕਾਰੀ ਮੈਂਬਰ ਪਹਿਲਾਂ ਹੀ ਚੁਣ ਲਏ ਗਏ ਸਨ।Hardeep Diwana victorious in MohaliHardeep Diwana victorious in Mohaliਚੋਣ ਪ੍ਰਕਿਰਿਆ ਸਵੇਰੇ 10 ਤੋਂ ਲੈ ਕੇ ਸ਼ਾਮ 4 ਵਜੇ ਤਕ ਚਲੀ ਤੇ 6 ਵਜੇ ਨਤੀਜੇ ਐਲਾਨ ਦਿਤੇ ਗਏ। ਜੇਤੂ ਵਕੀਲਾਂ ਨੂੰ ਫੁੱਲਾਂ ਦੇ ਹਾਰ ਪਾਏ ਗਏ। ਜਾਣਕਾਰੀ ਮੁਤਾਬਕ ਕੁਲ 418 ਵੋਟਾਂ ਸਨ, ਜਿਨ੍ਹਾਂ ਵਿਚੋਂ 350 ਤੋਂ ਵੱਧ ਵਕੀਲਾਂ ਨੇ ਵੋਟਿੰਗ ਕੀਤੀ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਅਮਰਜੀਤ ਸਿੰਘ ਲੌਂਗੀਆ, ਰਿਟਰਨਿੰਗ ਅਫ਼ਸਰ ਐਡਵੋਕੇਟ ਜਸਪਾਲ ਸਿੰਘ ਦੱਪਰ,  ਦਰਸ਼ਨ ਸਿੰਘ ਧਾਲੀਵਾਲ, ਐੱਚ. ਐੱਸ. ਪੰਨੂ, ਸੰਜੀਵ ਕੁਮਾਰ ਸ਼ਰਮਾ, ਸਰਵਨ ਸਿੰਘ ਤੇ ਵਿਕਾਸ ਸ਼ਰਮਾ ਆਦਿ ਨੇ ਵੀ ਜੇਤੂ ਟੀਮ ਨੂੰ ਵਧਾਈ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement