ਪੁਲਿਸ ਮੁਲਾਜ਼ਮਾਂ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ, DGP ਨੇ ਜਾਰੀ ਕੀਤੇ ਹੁਕਮ

By : GAGANDEEP

Published : Apr 7, 2023, 11:27 am IST
Updated : Apr 7, 2023, 11:27 am IST
SHARE ARTICLE
DGP Gaurav Yadav
DGP Gaurav Yadav

ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਵੀ ਹੋਈਆਂ ਰੱਦ

 

 ਚੰਡੀਗੜ੍ਹ: ਪੰਜਾਬ ਪੁਲਿਸ ਦੀਆਂ 14 ਅਪ੍ਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀ ਲੈ ਲਈ ਹੈ ਜਾਂ ਛੁੱਟੀ 'ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਡੀਜੀਪੀ ਗੌਰਵ ਯਾਦਵ ਨੇ ਦਿੱਤਾ ਹੈ।

ਇਹ ਵੀ ਪੜ੍ਹੋ: 'ਹਲੇ ਮੁਕਿਆ ਨਹੀਂ' ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਨੇ ਪੱਟ ਦਿੱਤੀਆਂ ਧੂੜਾਂ, ਹੋਏ ਮਿਲੀਅਨ Views  

ਪੰਜਾਬ ਪੁਲਿਸ ਦੇ ਇਸ ਫੈਸਲੇ ਨੂੰ ਅੰਮ੍ਰਿਤਪਾਲ ਸਿੰਘ ਵੱਲੋਂ ਤਲਵੰਡੀ ਸਾਬੋ ਵਿੱਚ ਸਰਬੱਤ ਖਾਲਸਾ ਬੁਲਾਉਣ ਦੀ ਮੰਗ ਨਾਲ ਜੋੜਿਆ ਜਾ ਰਿਹਾ ਹੈ। ਦੂਜੇ ਪਾਸੇ ਪੁਲਿਸ ਦੀ ਇਸ ਤਿਆਰੀ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ 'ਚ ਕੋਈ ਵੱਡੀ ਕਾਰਵਾਈ ਹੋਣ ਵਾਲੀ ਹੈ। ਅੰਮ੍ਰਿਤਪਾਲ ਨੇ ਸਿੱਖਾਂ ਨੂੰ 14 ਅਪ੍ਰੈਲ ਨੂੰ ਹੀ ਤਲਵੰਡੀ ਸਾਬੋ ਪਹੁੰਚਣ ਲਈ ਕਿਹਾ ਹੈ। ਹਾਲਾਂਕਿ, ਇਸ ਨੂੰ ਸਿੱਖਾਂ ਦੇ ਸਰਵਉੱਚ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਨਹੀਂ ਮਿਲੀ ਹੈ।

ਇਹ ਵੀ ਪੜ੍ਹੋ: ਇੰਟਰਨੈੱਟ 'ਤੇ ਸਰਕਾਰ ਬਾਰੇ ਗਲਤ ਜਾਣਕਾਰੀ ਦੀ ਜਾਂਚ ਲਈ ਬਣਾਈ ਜਾਵੇਗੀ ਇਕਾਈ  

ਅੰਮ੍ਰਿਤਪਾਲ ਵੱਲੋਂ ਸਰਬੱਤ ਖਾਲਸਾ (ਸਿੱਖਾਂ ਦੀ ਧਾਰਮਿਕ ਸਭਾ) ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਪੁਲਿਸ ਹਾਈ ਅਲਰਟ ’ਤੇ ਹੈ। ਤਲਵੰਡੀ ਸਾਬੋ ਵਿੱਚ ਹਰ ਹਰਕਤ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲ ਇੱਥੇ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ ਦੇ ਅਧਿਕਾਰੀਆਂ ਨੇ ਵੀ ਇੱਥੇ ਡੇਰਾ ਲਾਇਆ ਹੋਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement