Punjab News : ਕਿਸਾਨਾਂ ਵੱਲੋਂ ਪਟਿਆਲਾ ਅਤੇ ਸੰਗਰੂਰ ‘ਚ ਭਾਜਪਾ ਨੇਤਾਵਾਂ ਦਾ ਜ਼ਬਰਦਸਤ ਵਿਰੋਧ
Published : Apr 7, 2024, 5:55 pm IST
Updated : Apr 7, 2024, 5:55 pm IST
SHARE ARTICLE
Praneet Kaur
Praneet Kaur

ਪਟਿਆਲਾ 'ਚ ਪ੍ਰਨੀਤ ਕੌਰ ਅਤੇ ਲਹਿਰਾਗਾਗਾ ‘ਚ ਹਰਜੀਤ ਗਰੇਵਾਲ ਤੇ ਅਰਵਿੰਦ ਖੰਨਾ ਦਾ ਕਿਸਾਨਾਂ ਵੱਲੋਂ ਵਿਰੋਧ

Punjab News : ਪਟਿਆਲਾ 'ਚ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ (BJP) ਦੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ (Preneet Kaur) ਦਾ ਵਿਰੋਧ ਕੀਤਾ ਹੈ। ਪ੍ਰਨੀਤ ਕੌਰ ਪਟਿਆਲਾ ਵਿੱਚ ਚੋਣ ਪ੍ਰਚਾਰ ਕਰ ਰਹੀ ਸੀ ਤਾਂ ਇਸ ਦੌਰਾਨ ਕਿਸਾਨਾਂ ਨੇ ਭਾਜਪਾ ਵਿਰੋਧੀ ਨਾਅਰੇਬਾਜ਼ੀ ਕੀਤੀ।

 

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਨੀਤ ਕੌਰ (Preneet Kaur) ਪਟਿਆਲਾ ਵਿੱਚ ਆਪਣੇ ਇੱਕ ਪ੍ਰੋਗਰਾਮ ਵਿੱਚ ਪਹੁੰਚੀ ਹੋਈ ਸੀ। ਇਸ ਦੌਰਾਨ ਕਿਸਾਨਾਂ ਨੇ ਉੱਥੇ ਪਹੁੰਚ ਕੇ ਪ੍ਰਨੀਤ ਕੌਰ ਦੇ ਕਾਫਲੇ ਨੂੰ ਰੋਕ ਲਿਆ। ਪ੍ਰੋਗਰਾਮ ਵਿੱਚ ਪਹੁੰਚਣ ਲਈ ਪ੍ਰਨੀਤ ਕੌਰ ਦੀ ਕਾਰ ਨੂੰ ਪਿੱਛੇ ਰੋਕ ਲਿਆ ਗਿਆ ਅਤੇ ਪੁਲਿਸ ਨੇ ਉਨ੍ਹਾਂ ਦੇ ਕਾਫਲੇ ਨੂੰ ਭੀੜ ਵਿੱਚੋਂ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ।

 

ਓਧਰ ਲਹਿਰਾਗਾਗਾ ਵਿੱਚ ਭਾਜਪਾ ਵੱਲੋਂ ਕਰਵਾਏ ਜਾ ਰਹੇ ਬੂਥ ਸੰਮੇਲਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜ਼ਬਰਦਸਤ  ਵਿਰੋਧ ਕੀਤਾ। ਕਿਸਾਨ ਯੂਨੀਅਨ ਨੇ ਭਾਜਪਾ ਦੇ ਬੂਥ ਸੰਮੇਲਨ ਦੇ ਗੇਟ ਅੱਗੇ ਪਹੁੰਚ ਕੇ ਨਾਅਰੇਬਾਜੀ ਕਰਕੇ ਤੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜਤਾਇਆ। ਕਿਸਾਨਾਂ ਨੂੰ ਰੋਕਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। 

 

ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਦਾ ਵੀ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਕਾਂਗਰਸ ਸਾਡਾ ਵਿਰੋਧ ਕਰਵਾ ਰਹੇ ਹਨ। ਉਨ੍ਹਾਂ ਕਿਹਾ ਇਹ ਵਿਰੋਧ ਕਿਸਾਨ ਨਹੀਂ ਕਰ ਰਹੇ। ਇਹ ਰਾਜਨੀਤਿਕ ਪਾਰਟੀਆਂ ਸਾਡਾ ਵਿਰੋਧ ਕਰਵਾ ਰਹੀਆਂ ਹਨ।

 

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement