Punjab News: ਦਲ-ਬਦਲੂਆਂ ਨੂੰ ਮੁੱਖ ਮੰਤਰੀ ਮਾਨ ਦਾ ਸ਼ਾਇਰਾਨਾ ਅੰਦਾਜ਼ 'ਚ ਜਵਾਬ, ਪੀਐੱਮ ਮੋਦੀ 'ਤੇ ਵੀ ਕੱਸਿਆ ਤੰਜ਼ 
Published : Apr 7, 2024, 1:32 pm IST
Updated : Apr 7, 2024, 1:32 pm IST
SHARE ARTICLE
CM Bhagwant Mann
CM Bhagwant Mann

ਅਰਵਿੰਦ ਕੇਜਰੀਵਾਲ ਇਨਸਾਨ ਨਹੀਂ, ਇੱਕ ਸੋਚ ਹਨ

Punjab News: ਚੰਡੀਗੜ੍ਹ - ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ ਅੱਜ ਪੰਜਾਬ ਦੇ ਖਟਕੜ ਕਲਾਂ 'ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂਆਂ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ 'ਆਪ' ਆਗੂ ਤੇ ਵਰਕਰ ਦੇਸ਼ ਭਰ 'ਚ ਭੁੱਖ ਹੜਤਾਲ ਕਰ ਰਹੇ ਹਨ। 

ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰ ਵਿਚ ਮਰਨ ਵਰਤ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿਚ ਵਲੰਟੀਅਰਾਂ ਨੇ ਮੁੱਖ ਦਫ਼ਤਰਾਂ ਵਿਚ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕਾਂ ਤੇ ਮੰਤਰੀਆਂ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਧਰਨਾ ਸ਼ੁਰੂ ਕਰ ਦਿੱਤਾ ਹੈ।  

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦਲ-ਬਦਲੂਆਂ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਸਾਨੂੰ ਦੇਸ਼ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਲੋੜ ਹੈ, ਜਿਸ ਨੇ ਕੱਲ੍ਹ ਜਾਣਾ ਸੀ ਉਹ ਅੱਜ ਜਾਵੇ। ਸ਼ੇਅਰ ਪੜ੍ਹਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਭਲਾ ਹੋਇਆ ਲੜ ਨੇੜਿਓ ਛੁੱਟਿਆ, ਉਮਰ ਨਾ ਬੀਤੀ ਸਾਰੀ, ਲੱਗਦੀ ਨਾਲੋਂ ਟੁੱਟਦੀ ਚੰਗੀ, ਬੇਕਦਰਾਂ ਨਾਲ ਯਾਰੀ। (ਚੰਗਾ ਹੋਇਆ ਕਿ ਅਸੀਂ ਵਿਛੜ ਗਏ, ਸਾਰੀ ਉਮਰ ਅਜੇ ਨਹੀਂ ਲੰਘੀ। ਇਹ ਚੰਗਾ ਹੋਇਆ ਕਿ ਅਸੀਂ ਬੇਈਮਾਨ ਲੋਕਾਂ ਨਾਲ ਵਿਛੜ ਗਏ)।

ਸੀਐਮ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਸਾਨ ਨਹੀਂ, ਇੱਕ ਸੋਚ ਹਨ। ਉਨ੍ਹਾਂ ਕਿਹਾ ਕਿ ਭਾਜਪਾ ਭ੍ਰਿਸ਼ਟ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੀ ਹੈ।  

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਵੀ ਕਹਿੰਦੇ ਹਨ ਕਿ ਭ੍ਰਿਸ਼ਟਾਚਾਰੀਆਂ ਨੂੰ ਨਹੀਂ ਰਹਿਣ ਦੇਵਾਂਗੇ, ਉਨ੍ਹਾਂ ਦਾ ਮਤਲਬ ਇਹ ਹੁੰਦਾ ਹੈ ਕਿ ਮੈਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਾਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement