NGT ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਦੇ ਟੀਚੇ ਨੂੰ ਪੂਰਾ ਕਰਨ ਦੇ ਤਰੀਕੇ ਸੁਝਾਉਣ ਲਈ ਕਿਹਾ 

By : BIKRAM

Published : Apr 7, 2024, 10:27 pm IST
Updated : Apr 7, 2024, 10:27 pm IST
SHARE ARTICLE
File Photo.
File Photo.

ਇਸ ਸਾਲ ਜਨਵਰੀ ’ਚ ਟ੍ਰਿਬਿਊਨਲ ਨੇ ਪੰਜਾਬ ਨੂੰ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ‘ਸੋਧੀ ਹੋਈ ਨਵੀਂ ਕਾਰਜ ਯੋਜਨਾ’ ਪੇਸ਼ ਕਰਨ ਦੇ ਹੁਕਮ ਦਿਤੇ ਸਨ

ਨਵੀਂ ਦਿੱਲੀ: ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੇ ਹੁਕਮ ਦਿਤੇ ਹਨ ਕਿ ਉਹ ਚਾਲੂ ਸਾਲ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਦੇ ਅਪਣੇ ਟੀਚੇ ਨੂੰ ਕਿਵੇਂ ਪ੍ਰਾਪਤ ਕਰੇਗੀ। 

NGT ਪੰਜਾਬ ’ਚ ਪਰਾਲੀ ਸਾੜਨ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ, ਜੋ ਸਰਦੀਆਂ ਦੇ ਮੌਸਮ ਦੌਰਾਨ ਕੌਮੀ ਰਾਜਧਾਨੀ ਖੇਤਰ (NCR) ਅਤੇ ਆਸ ਪਾਸ ਦੇ ਇਲਾਕਿਆਂ ’ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਵਧਾਉਂਦੀ ਹੈ। ਇਸ ਸਾਲ ਜਨਵਰੀ ’ਚ ਟ੍ਰਿਬਿਊਨਲ ਨੇ ਪੰਜਾਬ ਨੂੰ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ‘ਸੋਧੀ ਹੋਈ ਨਵੀਂ ਕਾਰਜ ਯੋਜਨਾ’ ਪੇਸ਼ ਕਰਨ ਦੇ ਹੁਕਮ ਦਿਤੇ ਸਨ। 

ਟ੍ਰਿਬਿਊਨਲ ਨੇ ਸੂਬਾ ਸਰਕਾਰ ਨੂੰ ਹੁਕਮ ਦਿਤਾ ਕਿ ਉਹ 12 ਜੁਲਾਈ ਨੂੰ ਸੁਣਵਾਈ ਦੀ ਅਗਲੀ ਤਰੀਕ ਤੋਂ ਇਕ ਹਫਤਾ ਪਹਿਲਾਂ ਰੀਪੋਰਟ ਦਾਇਰ ਕਰੇ ਕਿ ਉਹ ਮੌਜੂਦਾ ਸਾਲ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਦੇ ਅਪਣੇ ਟੀਚੇ ਨੂੰ ਕਿਵੇਂ ਹਾਸਲ ਕਰੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement