Chandigarh Weather Update: ਚੰਡੀਗੜ੍ਹ ਵਿਚ ਗਰਮੀ ਨੇ ਕੱਢੇ ਵੱਟ, ਆਉਣ ਵਾਲੇ ਦਿਨਾਂ ਵਿਚ ਤਾਪਮਾਨ 40 ਡਿਗਰੀ ਤੋਂ ਪਾਰ ਪਹੁੰਚਣ ਦੀ ਉਮੀਦ
Published : Apr 7, 2025, 12:21 pm IST
Updated : Apr 7, 2025, 12:21 pm IST
SHARE ARTICLE
Chandigarh Weather Update News in punjabi
Chandigarh Weather Update News in punjabi

Chandigarh Weather Update: ਦਿਨ ਦੇ ਤਾਪਮਾਨ ਦੇ ਨਾਲ-ਨਾਲ ਹੁਣ ਰਾਤ ਦਾ ਵੀ ਘੱਟੋ-ਘੱਟ ਤਾਪਮਾਨ 18 ਡਿਗਰੀ ਤੋਂ ਹੇਠਾਂ ਰਹਿ ਗਿਆ ਹੈ।

ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਦਰਅਸਲ ਗਰਮੀਆਂ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਕੁਝ ਦਿਨਾਂ ਤੋਂ ਹੌਲੀ-ਹੌਲੀ ਵੱਧ ਰਿਹਾ ਪਾਰਾ ਹੁਣ 38 ਡਿਗਰੀ ਨੂੰ ਛੂਹ ਰਿਹਾ ਹੈ। ਦਿਨ ਦੇ ਤਾਪਮਾਨ ਦੇ ਨਾਲ-ਨਾਲ ਹੁਣ ਰਾਤ ਦਾ ਵੀ ਘੱਟੋ-ਘੱਟ ਤਾਪਮਾਨ 18 ਡਿਗਰੀ ਤੋਂ ਹੇਠਾਂ ਰਹਿ ਗਿਆ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਪ੍ਰਗਟਾਈ ਹੈ। ਐਤਵਾਰ ਨੂੰ ਸ਼ਹਿਰ 'ਚ ਪਾਰਾ 37.4 ਡਿਗਰੀ ਅਤੇ ਹਵਾਈ ਅੱਡੇ 'ਤੇ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ ਸੀ ਪਰ ਰਾਤ ਦੇ ਤਾਪਮਾਨ 'ਚ ਵਾਧਾ ਹੋਣ ਕਾਰਨ ਆਉਣ ਵਾਲੇ ਦਿਨਾਂ 'ਚ ਗਰਮੀ ਵਧਣ ਦੇ ਸਪੱਸ਼ਟ ਸੰਕੇਤ ਹਨ |  ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਦੇ ਨਾਲ ਗਰਮੀ ਵੀ ਵਧਦੀ ਜਾ ਰਹੀ ਹੈ। ਹਾਲਾਂਕਿ ਸਵੇਰ ਅਤੇ ਸ਼ਾਮ ਨੂੰ ਗਰਮੀ ਤੋਂ ਰਾਹਤ ਮਿਲੀ ਹੋਈ ਹੈ।

8 ਅਪ੍ਰੈਲ ਤੋਂ ਬਾਅਦ ਪਹਾੜਾਂ 'ਤੇ ਸਰਗਰਮ ਪੱਛਮੀ ਗੜਬੜੀ ਕਾਰਨ ਮੈਦਾਨੀ ਇਲਾਕਿਆਂ 'ਚ ਵਧਦਾ ਤਾਪਮਾਨ 10 ਤੋਂ 14 ਅਪ੍ਰੈਲ ਤੱਕ ਰੁਕ ਜਾਵੇਗਾ ਪਰ 15 ਅਪ੍ਰੈਲ ਤੋਂ ਬਾਅਦ ਤਾਪਮਾਨ 'ਚ ਵਾਧੇ ਨਾਲ ਗਰਮੀ ਲਗਾਤਾਰ ਵਧੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement