ਫ਼ਾਜ਼ਿਲਕਾ ਤੋਂ ਅਕਾਲੀ ਆਗੂ ਰਾਜਦੀਪ ਕੌਰ ਕਾਂਗਰਸ 'ਚ ਸ਼ਾਮਲ
Published : May 7, 2019, 4:50 pm IST
Updated : May 7, 2019, 4:50 pm IST
SHARE ARTICLE
Rajdeep Kaur joins Congress
Rajdeep Kaur joins Congress

ਰਾਜਦੀਪ ਕੌਰ ਬੀਤੇ ਵਰ੍ਹੇ ਅਕਾਲੀ ਦਲ 'ਚ ਸ਼ਾਮਲ ਹੋਈ ਸੀ

ਫ਼ਾਜਿਲਕਾ : ਪੰਜਾਬ ਵਿਚ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਦਲ ਬਦਲੀਆਂ ਦਾ ਕੰਮ ਵੀ ਪੂਰੇ ਜ਼ੋਰਾਂ ‘ਤੇ ਹੈ। ਇਸੇ ਤਹਿਤ ਅੱਜ ਸੁਖਬੀਰ ਬਾਦਲ ਦੇ ਫ਼ਿਰੋਜ਼ਪੁਰ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਜਦੋਂ ਰਾਜਦੀਪ ਕੌਰ ਵੱਡੀ ਗਿਣਤੀ 'ਚ ਸਮਰਥਕਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਈ। ਰਾਜਦੀਪ ਕੌਰ ਬੀਤੇ ਵਰ੍ਹੇ ਅਕਾਲੀ ਦਲ 'ਚ ਸ਼ਾਮਲ ਹੋਈ ਸੀ।

Rajdeep Kaur joins CongressRajdeep Kaur joins Congress

ਅੱਜ ਰਾਜਦੀਪ ਕੈਪਟਨ ਅਮਰਿੰਦਰ ਸਿੰਘ ਨੇ ਰਾਜਦੀਪ ਦਾ ਕਾਂਗਰਸ ਵਿਚ ਸ਼ਾਮਲ ਹੋਣ 'ਤੇ ਸਵਾਗਤ ਕੀਤਾ। ਰਾਜਦੀਪ ਨੇ 2017 ਵਿਧਾਨ ਸਭਾ ਚੋਣਾਂ 'ਚ ਆਜ਼ਾਦ ਉਮੀਦਵਾਰ ਵਜੋਂ ਫ਼ਾਜ਼ਿਲਕਾ ਤੋਂ 38,000 ਤੋਂ ਵੱਧ ਵੋਟਾਂ ਨਾਲ ਆਪਣੇ ਵਿਰੋਧੀ ਨੂੰ ਚੁਣੌਤੀ ਦਿੱਤੀ ਸੀ। ਰਾਜਦੀਪ ਦੀ ਮਾਤਾ ਹਰਮੰਡੇਰ ਕੌਰ ਵੀ ਕਾਂਗਰਸ ਵਿਚ ਸ਼ਾਮਲ ਹੋਏ।

Rajdeep Kaur joins CongressRajdeep Kaur joins Congress

ਮ੍ਰਿਤਕ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਨੇ ਅਕਾਲੀ ਦਲ ਦੇ ਨਿਘਾਰ ਲਈ ਸੁਖਬੀਰ ਬਾਦਲ 'ਤੇ ਦੋਸ਼ ਲਾਏ ਕਿ ਉਹ ਆਪਹੁਦਰੇ ਤੇ ਬੇਪਰਵਾਹ ਲੀਡਰ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਿਚ ਮਿਹਨਤੀ ਆਗੂਆਂ ਤੇ ਵਰਕਰਾਂ ਦੀ ਕੋਈ ਕਦਰ ਨਹੀਂ ਹੈ। ਕਈ ਹੋਰ ਵਰਕਰ ਪਾਰਟੀ ਛੱਡਣ ਦੇ ਰੌਂਅ ਵਿਚ ਹਨ। ਜ਼ਿਕਰਯੋਗ ਹੈ ਕਿ ਫ਼ਾਜ਼ਿਲਕਾ ਇਲਾਕੇ 'ਚ ਗੈਂਗਸਟਰ ਰੌਕੀ ਦੇ ਪਰਿਵਾਰ ਦਾ ਚੰਗਾ ਆਧਾਰ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement