ਅੰਮ੍ਰਿਤਸਰ 'ਚ 46 ਨਵੇਂ ਕੇਸਾਂ ਦੀ ਪੁਸ਼ਟੀ ਹੋਈ
Published : May 7, 2020, 11:39 pm IST
Updated : May 7, 2020, 11:39 pm IST
SHARE ARTICLE
ਅੰਮ੍ਰਿਤਸਰ 'ਚ 46 ਨਵੇਂ ਕੇਸਾਂ ਦੀ ਪੁਸ਼ਟੀ ਹੋਈ
ਅੰਮ੍ਰਿਤਸਰ 'ਚ 46 ਨਵੇਂ ਕੇਸਾਂ ਦੀ ਪੁਸ਼ਟੀ ਹੋਈ

ਅੰਮ੍ਰਿਤਸਰ 'ਚ 46 ਨਵੇਂ ਕੇਸਾਂ ਦੀ ਪੁਸ਼ਟੀ ਹੋਈ

ਅੰਮ੍ਰਿਤਸਰ, 7 ਮਈ (ਅਰਵਿੰਦਰ ਵੜੈਚ) : ਪਿਛਲੇ ਕੁੱਝ ਦਿਨਾਂ ਵਿਚ ਲਗਾਤਾਰ ਆ ਰਹੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਕਰ ਕੇ ਅੰਮ੍ਰਿਤਸਰ ਕੋਰੋਨਾ ਹੋਟ ਸਪਾਟ ਬਣ ਗਿਆ ਹੈ। ਮਰੀਜ਼ਾਂ ਦੀ ਗਿਣਤੀ ਤਿੰਨ ਸੈਂਕੜੇਂ ਹੋਣ ਕਰ ਕੇ ਅੰਮ੍ਰਿਤਸਰ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਤੋਂ ਸੱਭ ਤੋਂ ਪਹਿਲਾ ਸਥਾਨ 'ਤੇ ਹੈ।

ਰੋਜ਼ਾਨਾ ਟੈਸਟਾਂ ਦੇ ਦੌਰਾਨ ਪਾਜ਼ੇਟਿਵ ਆ ਰਹੇ ਮਰੀਜ਼ਾਂ ਦੀ ਤਰ੍ਹਾਂ ਵੀਰਵਾਰ ਨੂੰ ਵੀ 46 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ। ਮੈਡੀਕਲ ਕਾਲਜ ਸਥਿਤ ਲੈਬ ਵਿਚ 26, ਪ੍ਰਾਈਵੇਟ ਖੁੱਲੀ ਲੈਬ ਵਿਚ 2 ਅਤੇ ਲਾਲ ਲੈਬ ਵਿਚ 6 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ।

ਪਿਛਲੇ 266 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਬਾਅਦ ਵੀਰਵਾਰ ਨੂੰ ਜ਼ਿਲ੍ਹੇ ਵਿਚ ਨਵੇਂ 46 ਮਰੀਜ਼ ਆਉਣ ਉਪਰੰਤ ਕੁੱਲ ਮਰੀਜ਼ਾਂ ਦੀ ਗਿਣਤੀ 300 ਤੋਂ ਪਾਰ ਹੋ ਗਈ ਹੈ ਇਨ੍ਹਾਂ ਵਿਚੋਂ 3 ਮਰੀਜ਼ ਮੌਤ ਦਾ ਸ਼ਿਕਾਰ ਹੋਏ ਜਦਕਿ ਕੋਰੋਨਾ ਪਾਜ਼ੀਟਿਵ ਮਰੀਜ਼ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਕੇ ਘਰ ਭੇਜੇ ਗਏ ਹਨ। ਗੁਰੂ ਨਗਰੀ ਵਿਚ ਵਧਦੀ ਮਰੀਜ਼ਾਂ ਦੀ ਗਿਣਤੀ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸ਼ਹਿਰਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਕਾਫ਼ੀ ਸ਼ਰਧਾਲੂਆਂ ਦੀ ਰੀਪੋਰਟ ਕੋਰੋਨਾ ਪਾਜ਼ਟਿਵ ਪਾਜ਼ੇਟਿਵ ਆਉਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਹਸਪਤਾਲ, ਨਜ਼ਦੀਕ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਵੀ ਕੋਰੋਨਾ ਪਾਜੀਟਿਵ ਮਰੀਜ਼ਾਂ ਦੇ ਲਈ ਕਰੀਬ 150 ਬੈੱਡਾਂ ਦੀ ਵਿਸ਼ੇਸ਼ ਤੌਰ 'ਤੇ ਵਾਰਡਾਂ ਤਿਆਰ ਕੀਤੀਆਂ ਗਈਆਂ ਹਨ। ਇਸ ਦੌਰਾਨ ਕਰੀਬ 30 ਬੈੱਡਾਂ ਤੇ ਆਕਸੀਜਨ ਅਤੇ ਵੈਂਟੀਲੇਟਰ ਦੀ ਸਹੂਲਤ ਵੀ ਰੱਖੀ ਗਈ ਹੈ। ਜਾਣਕਾਰੀ ਅਨੁਸਾਰ 13 ਕੋਰੋਨਾ ਪਾਜ਼ੇਟਿਵ ਮਰੀਜ਼ ਇਥੇ ਦਾਖ਼ਲ ਵੀ ਕੀਤੇ ਗਏ ਹਨ ਜਿਨ੍ਹਾਂ ਦੇ ਇਲਾਜ ਖਾਣਪੀਣ ਅਤੇ ਹੋਰ ਦਵਾਈਆਂ ਦਾ ਖ਼ਰਚਾ ਐਸ.ਜੀ.ਪੀ.ਸੀ. ਵਲੋਂ ਕੀਤਾ ਜਾਵੇਗਾ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement