ਬਿਜਲੀ ਦੇ ਬਿੱਲ ਮੁਆਫ਼ ਕਰੇ ਕੈਪਟਨ ਸਰਕਾਰ : ਵਿਕਾਸ ਸ਼ਰਮਾ
Published : May 7, 2020, 1:26 pm IST
Updated : May 7, 2020, 1:26 pm IST
SHARE ARTICLE
Vikas Sharma
Vikas Sharma

ਬਿਜਲੀ ਦੇ ਬਿੱਲ ਮੁਆਫ਼ ਕਰੇ ਕੈਪਟਨ ਸਰਕਾਰ : ਵਿਕਾਸ ਸ਼ਰਮਾ

ਘਨੌਰ, 6 ਮਈ (ਸੁਖਦੇਵ ਸੁੱਖੀ) : ਭਾਜਪਾ ਪਟਿਆਲਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਵਿਕਾਸ ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਤਾਲਾਬੰਦੀ ਕਾਰਨ ਪੰਜਾਬ ਦੇ ਲੋਕ ਵਿੱਤੀ ਸੰਕਟ ਨਾਲ ਜੂਝ ਰਹੇ ਹਨ।Vikas SharmaVikas Sharma


ਦੁਕਾਨਦਾਰ ਭਰਾਵਾਂ ਦੀਆਂ ਸਾਰੀਆਂ ਦੁਕਾਨਾਂ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਬੰਦ ਹਨ, ਜਿਸ ਕਾਰਨ ਆਮ ਲੋਕਾਂ ਦੀ ਹਾਲਤ ਆਰਥਕ ਪੱਖੋਂ ਪਤਲੀ ਹੋ ਗਈ ਹੈ।  ਪੰਜਾਬ ਦੀ ਕੈਪਟਨ ਸਰਕਾਰ ਨੂੰ ਲਾਕ ਡਾਉਨ ਵੇਲੇ ਬਿਜਲੀ ਦਾ ਬਿੱਲ ਮੁਆਫ ਕਰਨਾ ਚਾਹੀਦਾ ਹੈ। ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਾਰੇ ਕੰਮ ਕਾਰੋਬਾਰ ਠੱਪ ਹੋ ਗਏ ਹਨ ਜਿਸ ਕਾਰਨ ਮੱਧ ਵਰਗ ਦੇ ਲੋਕਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਅਤੇ ਬਿਨਾਂ ਕਿਸੇ ਕਾਰਣ ਆਪਣੇ ਘਰਾਂ ਵਿਚੋਂ ਬਾਹਰ ਨਾਂ ਨਿਕਲਣ। ਤੁਹਾਡੀ ਛੋਟੀ ਜਿਹੀ ਗ਼ਲਤੀ ਦਾ ਨਤੀਜਾ ਤੁਹਾਡੇ ਪਰਵਾਰ ਨੂੰ ਭੁਗਤਣਾ ਪੈ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement