ਪੰਜਾਬ ਦੇ ਡਿਪੂ ਹੋਲਡਰ ਅਣਮਿਥੇ ਸਮੇਂ ਲਈ ਹੜਤਾਲ 'ਤੇ ਗਏ
Published : May 7, 2020, 8:09 am IST
Updated : May 7, 2020, 8:09 am IST
SHARE ARTICLE
File Photo
File Photo

ਕੋਵਿਡ ਰਾਹਤ ਉਪਰਾਲਿਆਂ ਤਹਿਤ ਪੰਜਾਬ ਦੇ 35 ਲੱਖ ਨੀਲਾ ਕਾਰਡ ਧਾਰਕਾਂ ਨੂੰ ਕੇਂਦਰੀ ਰਾਹਤ ਵੰਡਦਿਆਂ

ਚੰਡੀਗੜ੍ਹ, 6 ਮਈ (ਗੁਰਉਪਦੇਸ਼ ਭੁੱਲਰ) : ਕੋਵਿਡ ਰਾਹਤ ਉਪਰਾਲਿਆਂ ਤਹਿਤ ਪੰਜਾਬ ਦੇ 35 ਲੱਖ ਨੀਲਾ ਕਾਰਡ ਧਾਰਕਾਂ ਨੂੰ ਕੇਂਦਰੀ ਰਾਹਤ ਵੰਡਦਿਆਂ ਅਪਣੇ ਉੱਤੇ ਲਗਾਤਾਰ ਵਧ ਰਹੇ ਹਮਲਿਆਂ ਦੇ ਖ਼ਿਲਾਫ ਪੰਜਾਬ ਦੇ ਡਿਪੂ ਹੋਲਡਰ ਅੱਜ ਅਣਮਿਥੇ ਸਮੇਂ ਲਈ ਹੜਤਾਲ ਉੱਤੇ ਚਲੇ ਗਏ ਹਨ। ਇਸ ਦੇ ਨਾਲ ਹੀ ਉਹਨਾਂ ਨੇ ਸਰਕਾਰ ਕੋਲੋਂ ਸਾਰੇ ਡਿਪੂ ਹੋਲਡਰਾਂ ਲਈ 50 ਲੱਖ ਰੁਪਏ ਦਾ ਬੀਮਾ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਹੈ।

ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਟੇਟ ਡਿਪੂ ਹੋਲਡਰਜ਼ ਯੂਨੀਅਨ ਦੇ ਪ੍ਰਧਾਨ ਸਰਦਾਰ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਵਿਚ ਰਾਹਤ ਸਮੱਗਰੀ ਵੰਡਣ ਵੇਲੇ ਡਿਪੂ ਹੋਲਡਰਾਂ ਉੱਤੇ ਬੇਰਹਿਮੀ ਨਾਲ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਹਮਲਿਆਂ ਕਰਕੇ ਕਪੂਰਥਲਾ ਵਿਚ ਇਕ ਡਿਪੂ ਹੋਲਡਰ ਦੀ ਮੌਤ ਹੋ ਗਈ ਹੈ ਜਦਕਿ ਦੂਜਾ ਅੰਮ੍ਰਿਤਸਰ ਵਿਖੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ। ਉਹਨਾਂ ਕਿਹਾ ਕਿ ਆਪਣੇ ਸਿਰ ਉੱਤੇ ਲਗਾਤਾਰ ਮੰਡਰਾਉਂਦੇ ਖ਼ਤਰੇ ਵਾਲੇ ਮਾਹੌਲ ਵਿਚ ਉਹ ਕਿਵੇਂ ਕੰਮ ਕਰ ਸਕਦੇ ਹਨ?

ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੇਂ ਸਿਰ ਉਹਨਾਂ ਦੇ ਸੁਰੱਖਿਆ ਪ੍ਰਬੰਧਾਂ ਵਲ ਧਿਆਨ ਦਿਤਾ ਹੁੰਦਾ ਤਾਂ ਇਕ ਡਿਪੂ ਹੋਲਡਰ ਦੀ ਜਾਨ ਬਚ ਸਕਦੀ ਸੀ। ਸੂਬਾ ਸਰਕਾਰ ਨੂਂੰ ਡਿਪੂ ਹੋਲਡਰਾਂ ਲਈ ਸੁਰੱਖਿਆ ਪ੍ਰਬੰਧ ਕਰਨ ਦੀ ਅਪੀਲ ਕਰਦਿਆਂ ਸਰਦਾਰ ਸਿੱਧੂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਾਂ ਕਿ ਅਸੀਂ ਇਸ ਸੰਕਟ ਦੀ ਘੜੀ ਵਿਚ ਮੁਫਤ ਕੰਮ ਕਰਨ ਲਈ ਤਿਆਰ ਹਾਂ ਅਤੇ ਸਾਨੂੰ ਲੋੜਵਂੰਦਾਂ ਨੂੰ ਰਾਸ਼ਨ ਵੰਡਣ ਲਈ ਕਿਸੇ ਕਮਿਸ਼ਨ ਦੀ ਵੀ ਲੋੜ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement