ਪੰਜਾਬ 'ਚ ਸੇਵਾ ਕੇਂਦਰ ਸੀਮਤ ਸਟਾਫ਼ ਨਾਲ 8 ਮਈ ਤੋਂ ਮੁੜ ਖੁਲ੍ਹਣਗੇ
Published : May 7, 2020, 11:36 pm IST
Updated : May 7, 2020, 11:36 pm IST
SHARE ARTICLE
ਪੰਜਾਬ 'ਚ ਸੇਵਾ ਕੇਂਦਰ ਸੀਮਤ ਸਟਾਫ਼ ਨਾਲ 8 ਮਈ ਤੋਂ ਮੁੜ ਖੁਲ੍ਹਣਗੇ
ਪੰਜਾਬ 'ਚ ਸੇਵਾ ਕੇਂਦਰ ਸੀਮਤ ਸਟਾਫ਼ ਨਾਲ 8 ਮਈ ਤੋਂ ਮੁੜ ਖੁਲ੍ਹਣਗੇ

ਪਹਿਲੇ ਪੜਾਅ 'ਚ 467 ਸੇਵਾ ਕੇਂਦਰਾਂ ਵਿਚ 153 ਸੇਵਾਵਾਂ ਮੁਹੱਈਆ ਹੋਣਗੀਆਂ

ਚੰਡੀਗੜ੍ਹ, 7 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਗ੍ਰਹਿ ਵਿਭਾਗ ਵਲੋਂ ਦਿਤੇ ਨਿਰਦੇਸ਼ਾਂ ਦੀ ਦਿਸ਼ਾ ਵਿਚ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਸ੍ਰੀਮਤੀ ਵਿਨੀ ਮਹਾਜਨ ਨੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਜਾਰੀ ਕਰਦਿਆਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 8 ਮਈ (ਸ਼ੁੱਕਰਵਾਰ) ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੇ ਨਿਰਦੇਸ਼ ਦਿਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਅੱਜ ਇਥੇ ਦਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਸਰਕਾਰ ਨੇ ਸੇਵਾ ਕੇਂਦਰਾਂ ਨੂੰ ਮੁੜ ਖੋਲ੍ਹਣ ਦੇ ਆਦੇਸ਼ ਦਿਤੇ ਹਨ ਜਿਹੜੇ ਕੋਵਿਡ-19 ਮਹਾਮਾਰੀ ਦੌਰਾਨ ਕਰਫ਼ਿਊ/ਲਕਡਾਊਨ ਦੇ ਚਲਦਿਆਂ ਬੰਦ ਕਰ ਦਿਤੇ ਸਨ।

ਵਧੀਕ ਮੁੱਖ ਸਕੱਤਰ ਨੇ ਦਸਿਆ ਕਿ ਵੱਖ-ਵੱਖ ਜੀ 2 ਸੀ ਅਤੇ ਬੀ 2 ਸੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਇਹ ਸੇਵਾ ਕੇਂਦਰ ਪੰਜਾਬ ਦੇ ਏਕੀਕ੍ਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਕੇਂਦਰ ਹਨ ਅਤੇ ਇਹ ਕਲ ਤੋਂ ਮੁੜ ਖੁਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰਿਆਂ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰ ਵਿਚ ਇਨ੍ਹਾਂ ਨੂੰ ਖੋਲ੍ਹਣ ਦੀ ਇਕਸਾਰ ਕਾਰਜ ਵਿਧੀ (ਐਸ.ਓ.ਪੀ.) ਜਾਰੀ ਕਰ ਦਿਤੀ ਗਈ ਹੈ। ਇਸ ਦੇ ਨਾਲ ਹੀ ਕੋਵਿਡ-19 ਦੌਰਾਨ ਇਨ੍ਹਾਂ ਸੇਵਾ ਕੇਂਦਰਾਂ ਵਿਖੇ ਆਉਣ ਵਾਲੇ ਨਾਗਰਿਕਾਂ ਅਤੇ ਇਨ੍ਹਾਂ ਕੇਂਦਰਾਂ ਵਿਚ ਕੰਮ ਕਰ ਰਹੇ ਸਟਾਫ਼ ਦੀ ਸਫ਼ਾਈ ਅਤੇ ਸਵੱਛਤਾ ਬਣਾਏ ਰੱਖਣ ਲਈ ਸਿਹਤ ਅਤੇ ਪਰਵਾਰ ਭਲਾਈ ਵਿਭਾਗ, ਪੰਜਾਬ ਵਲੋਂ ਜਾਰੀ ਕੀਤੀ ਇਕ ਵਿਸਥਾਰਤ ਐਡਵਾਇਜ਼ਰੀ ਦਾ ਪਾਲਣ ਕੀਤਾ ਜਾਵੇ।  


ਵਧੀਕ ਮੁੱਖ ਸਕੱਤਰ ਨੇ ਅੱਗੇ ਦਸਿਆ ਕਿ ਸੇਵਾ ਕੇਂਦਰਾਂ ਦਾ ਕੰਮ ਪੜਾਅਵਾਰ ਢੰਗ ਨਾਲ ਮੁੜ ਸ਼ੁਰੂ ਕੀਤਾ ਜਾਵੇਗਾ। ਪਹਿਲੇ ਪੜਾਅ ਵਿਚ ਕੁੱਲ 516 ਸੇਵਾ ਕੇਂਦਰਾਂ ਵਿਚੋਂ 467 ਖੋਲ੍ਹੇ ਜਾਣਗੇ, ਜਿਨ੍ਹਾਂ ਵਿਚ ਸੀਮਤ ਸਟਾਫ਼ ਨਾਲ ਕੁੱਲ 217 ਵਿਚੋਂ 153 ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਅਸਲੇ ਅਤੇ ਵਿਆਹ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਦੂਜੇ ਪੜਾਅ ਵਿਚ ਸ਼ੁਰੂ ਕੀਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement