ਸੂਬੇ ਦੇ ਸਰਕਾਰੀ ਕਾਲਜ ਤੇ ਯੂਨੀਵਰਸਿਟੀਆਂ 'ਚ 15 ਮਈ ਤੋਂ 15 ਜੂਨ ਤੱਕ ਛੁੱਟੀਆਂ ਦਾ ਐਲਾਨ
Published : May 7, 2020, 5:31 pm IST
Updated : May 7, 2020, 5:32 pm IST
SHARE ARTICLE
Photo
Photo

ਪੰਜਾਬ ਸਰਕਾਰ ਨੇ ਸੂਬੇ ਵਿਚ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਜਾਰੀ ਕੀਤੇ ਗਏ ਲੌਕਡਾਊਨ ਦੇ ਚਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਕਾਲਜ ਅਤੇ ਯੂਨੀਵਰਸਿਟੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸੂਬੇ ਵਿਚ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ ਵਿਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।

Announce HolidayPhoto

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਲ ਮੌਜੂਦਾ ਸਮੈਸਟਰ ਜਾਂ ਕਲਾਸਾਂ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਬਾਕੀ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਹਰ ਸੰਭਵ ਤਰੀਕੇ ਨਾਲ ਵਿਦਿਆਰਥੀਆਂ ਦੀ ਮਦਦ ਕਰ ਰਹੇ ਹਨ।

Tript BajwaPhoto

ਉਹਨਾਂ ਦੱਸਿਆ ਕਿ ਲਖਨਪਾਲ ਕਮੇਟੀ ਅਤੇ ਯੂਜੀਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਦਿਸ਼ਾ ਨਿਰਦੇਸ਼ਾਂ 'ਤੇ ਹੋਈ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਵਿਚ ਇਹ ਵੀ ਸਹਿਮਤੀ ਪ੍ਰਗਟਾਈ ਗਈ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿਚ ਸ਼ੁਰੂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਛੁੱਟੀਆਂ ਕਰਨ ਸਬੰਧੀ ਵਿਭਾਗ ਵੱਲੋਂ ਭੇਜੀ ਗਈ ਤਜਵੀਜ਼ ਨੂੰ ਮੁੱਖ ਮੰਤਰੀ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement