ਅੰਮ੍ਰਿਤਸਰ ਵਿਚ ਬਦਾਮ ਅਤੇ ਕਾਜੂ ਦੀ ਪੈਕਿੰਗ ਕਰਨ ਵਾਲੀ ਫੈਕਟਰੀ ’ਚ ਲੱਗੀ ਭਿਆਨਕ ਅੱਗ
Published : May 7, 2021, 2:38 pm IST
Updated : May 7, 2021, 3:20 pm IST
SHARE ARTICLE
Fire at Amritsar Factory
Fire at Amritsar Factory

ਫੈਕਟਰੀ ਵਿਚ 300 ਤੋਂ ਵੱਧ ਮੁਲਾਜ਼ਮ ਕਰਦੇ ਸੀ ਕੰਮ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਸਥਾਨਕ ਝਬਾਲ ਰੋਡ ਵਿਖੇ ਸਥਿਤ ਬਦਾਮ ਅਤੇ ਕਾਜੂ ਦੀ ਪੈਕਿੰਗ ਕਰਨ ਵਾਲੀ ਫੈਕਟਰੀ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਬਦਾਮ ਅਤੇ ਕਾਜੂਆਂ ਦੇ ਡੱਬੇ ਅੱਗ ਦੀ ਚਪੇਟ ਵਿਚ ਆ ਗਏ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ।

Fire at Amritsar Factory Fire at Amritsar Factory

ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਦੁਪਿਹਰ 1 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਸਥਿਤ ਬਦਾਮ ਅਤੇ ਕਾਜੂ ਪੈਕਿੰਗ ਕਰਨ ਵਾਲੀ ਦੀ ਫੈਕਟਰੀ ਵਿਚ ਅਚਾਨਕ ਅੱਗ ਲਗ ਗਈ ਹੈ। ਇਸ ਫੈਕਟਰੀ ਵਿਚ 300 ਤੋਂ ਵੱਧ ਮੁਲਾਜ਼ਮ ਕੰਮ ਕਰਦੇ ਸੀ।

Police OfficerPolice Officer

ਉਹਨਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਬਾਰੇ ਅਜੇ ਤਕ ਪਤਾ ਨਹੀ ਚੱਲ ਸਕਿਆ ਹੈ। ਫੈਕਟਰੀ ਵਿਚ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ ਹਾਲਾਂਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚ ਗਿਆ। ਫਾਇਰ ਬ੍ਰਿਗੇਡ ਅਧਿਕਾਰੀ ਦਾ ਕਹਿਣਾ ਹੈ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ ਪਰ ਫੈਕਟਰੀ ਵਿਚੋਂ ਧੂੰਆਂ ਹਾਲੇ ਵੀ ਨਿਕਲ ਰਿਹਾ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement