ਨਵਜੋਤ ਸਿੱਧੂ ਦੇ ਮਾਮਲੇ 'ਤੇ ਵਿਚਾਰ ਲਈ ਰੱਖੀ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ
Published : May 7, 2022, 6:45 am IST
Updated : May 7, 2022, 6:45 am IST
SHARE ARTICLE
image
image

ਨਵਜੋਤ ਸਿੱਧੂ ਦੇ ਮਾਮਲੇ 'ਤੇ ਵਿਚਾਰ ਲਈ ਰੱਖੀ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ


ਚੰਡੀਗੜ੍ਹ, 6 ਮਈ (ਗੁਰਉਪਦੇਸ਼ ਭੁੱਲਰ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਿਰੁਧ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵਲੋਂ ਪਾਰਟੀ ਹਾਈਕਮਾਨ ਨੂੰ  ਕਾਰਵਾਈ ਦੀ ਕੀਤੀ ਸਿਫਾਰਿਸ਼ ਦੇ ਮਾਮਲੇ 'ਤੇ ਵਿਚਾਰ ਲਈ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਅੱਜ ਸ਼ੁਕਰਵਾਰ ਹੋਣ ਵਾਲੀ ਮੀਟਿੰਗ ਫਿਲਹਾਲ ਮੁਲਤਵੀ ਕਰ ਦਿਤੀ ਗਈ ਹੈ | ਦਸਿਆ ਜਾ ਰਿਹਾ ਹੈ ਕਿ ਕਮੇਟੀ ਦੇ ਮੁਖੀ ਏ.ਕੇ. ਐਂਟੋਨੀ ਦੇ ਬੀਮਾਰ ਹੋਣ ਕਾਰਨ ਇਹ ਮੀਟਿੰਗ ਮੁਲਤਵੀ ਕੀਤੀ ਗਈ ਹੈ ਅਤੇ ਅਗਲੇ ਹਫ਼ਤੇ ਹੁਣ ਮੀਟਿੰਗ ਦੁਬਾਰਾ ਸੱਦੀ ਜਾਵੇਗੀ | ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਬਾਅਦ ਵੀ ਵਖਰੇ ਤੌਰ 'ਤੇ ਅਪਣੀਆਂ ਮੀਟਿੰਗਾਂ ਲਗਾਤਾਰ ਕਰ ਰਹੇ ਹਨ | ਰਾਜਾ ਵੜਿੰਗ ਨੇ ਹਰੀਸ਼ ਚੌਧਰੀ ਨੂੰ  ਸ਼ਿਕਾਇਤ ਕੀਤੀ ਸੀ ਅਤੇ ਇਸ ਤੋਂ ਬਾਅਦ ਚੌਧਰੀ ਨੇ ਹਾਈਕਮਾਨ ਨੂੰ  ਸਿਫਾਰਿਸ਼ ਕੀਤੀ ਸੀ | ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਮਾਮਲਾ ਅਨੁਸ਼ਾਸਨੀ ਕਮੇਟੀ ਨੂੰ  ਦਿਤਾ ਹੈ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement