ਬਠਿੰਡਾ 'ਚ 2 ਨਸ਼ਾ ਤਸਕਰ ਕਾਬੂ, 3 ਲੱਖ ਦੀ ਡਰੱਗ ਮਨੀ ਤੇ ਪਿਸਤੌਲ ਕੀਤੇ ਬਰਾਮਦ

By : GAGANDEEP

Published : May 7, 2023, 5:21 pm IST
Updated : May 7, 2023, 5:21 pm IST
SHARE ARTICLE
photo
photo

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਕਾਰਵਾਈ

 

ਬਠਿੰਡਾ: ਬਠਿੰਡਾ ਜ਼ਿਲ੍ਹੇ ਦੀ ਸੀਆਈਏ-2 ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਅੱਧਾ ਕਿੱਲੋ ਹੈਰੋਇਨ, 3 ਲੱਖ ਦੀ ਡਰੱਗ ਮਨੀ, ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਦੋਵੇਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟ ਵਿਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬਠਿੰਡਾ ਪੁਲਿਸ ਨੇ ਨਾਕਾਬੰਦੀ ਦੌਰਾਨ ਫੜਿਆ ਨਸ਼ਾ ਤਸਕਰ, 2 ਕਿਲੋ ਅਫੀਮ ਵੀ ਕੀਤੀ ਬਰਾਮਦ

ਸੀਆਈਏ-2 ਦੇ ਇੰਸਪੈਕਟਰ ਕਰਨਦੀਪ ਸਿੰਘ ਅਤੇ ਡੀਐਸਪੀ ਦਵਿੰਦਰ ਸਿੰਘ ਨੇ ਦਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਦਿਉਨ, ਸੁਰਜੀਤ ਸਿੰਘ ਵਾਸੀ ਪਿੰਡ ਤੁੰਗਵਾਲੀ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਮੁਖਬਰ ਦੀ ਸੂਚਨਾ 'ਤੇ ਨਾਕਾ ਲਗਾ ਕੇ ਉਹਨਾਂ ਨੂੰ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਕੁਰੂਕਸ਼ੇਤਰ 'ਚ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਦੋਸਤਾਂ ਦੀ ਮੌਤ 

ਸੀਆਈਏ-2 ਦੀ ਪੁਲਿਸ ਟੀਮ ਥਾਣਾ ਛਾਉਣੀ ਦੇ ਪਿੰਡ ਫੂਸ ਮੰਡੀ ਨੇੜੇ ਰੇਲਵੇ ਫਾਟਕ ’ਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ 2 ਨੌਜਵਾਨਾਂ ਨੂੰ ਚੈਕਿੰਗ ਲਈ ਰੋਕਿਆ। ਉਹਨਾਂ ਕੋਲ ਇਕ ਬੈਗ ਸੀ ਜਿਸ ਵਿਚੋਂ ਹੈਰੋਇਨ, ਡਰੱਗ ਮਨੀ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement