ਬਠਿੰਡਾ 'ਚ ਟਰੱਕ ਡਰਾਈਵਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ: ਦੋ ਲੁਟੇਰਿਆਂ ਨੇ ਲੁੱਟਿਆ ਪਰਸ; ਫੋਨ ਤੋੜ ਕੇ ਮੌਕੇ ਤੋਂ ਹੋਏ ਫਰਾਰ
Published : May 7, 2023, 7:53 am IST
Updated : May 7, 2023, 7:53 am IST
SHARE ARTICLE
PHOTO
PHOTO

ਪੁਲਿਸ ਨੇ ਉਸ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ

 

ਬਠਿੰਡਾ : ਪੰਜਾਬ ਦੇ ਬਠਿੰਡਾ 'ਚ ਦੋ ਅਣਪਛਾਤੇ ਵਿਅਕਤੀਆਂ ਨੇ ਇਕ ਟਰੱਕ ਡਰਾਈਵਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮੁਲਜ਼ਮ ਡਰਾਈਵਰ ਦਾ ਪਰਸ ਲੁੱਟ ਕੇ ਫਰਾਰ ਹੋ ਗਏ। ਜਦੋਂਕਿ ਮੁਲਜ਼ਮਾਂ ਨੇ ਪੀੜਤਾ਼ ਦਾ ਮੋਬਾਈਲ ਤੋੜ ਦਿੱਤਾ। ਰਿਸ਼ਤੇਦਾਰਾਂ ਨੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਜਿਥੇ ਪੁਲਿਸ ਨੇ ਉਸ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਹਸਪਤਾਲ ਵਿਚ ਭਰਤੀ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਉਹ ਟਰੱਕ ਦਾ ਡਰਾਈਵਰ ਹੈ। ਬੀਤੀ ਰਾਤ ਉਹ ਕੰਮ ਖਤਮ ਕਰ ਕੇ ਕਾਰ ਲੈ ਕੇ ਘਰ ਜਾ ਰਿਹਾ ਸੀ। ਉਸ ਦੀ ਗਲੀ ਮਾਡਲ ਟਾਊਨ ਦੇ ਨੁੱਕਰ 'ਤੇ ਦੋ ਵਿਅਕਤੀ ਖੜ੍ਹੇ ਸਨ, ਜਿਨ੍ਹਾਂ ਦੇ ਹੱਥ 'ਚ ਉਸ ਨੇ ਹਥਿਆਰ ਦੇਖਿਆ। ਜਦੋਂ ਉਹ ਕਾਰ ਨੂੰ ਸਾਈਡ ’ਤੇ ਲੈ ਕੇ ਜਾਣ ਲੱਗਾ ਤਾਂ ਮੁਲਜ਼ਮਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ।

ਲੁੱਟ ਦੀ ਨੀਅਤ ਨਾਲ ਉਸ 'ਤੇ ਗੰਡਾਸੇ ਨਾਲ ਹਮਲਾ ਕਰ ਦਿਤਾ ਜੋ ਉਸ ਦੇ ਹੱਥ 'ਚ ਵੱਜਿਆ। ਮੁਲਜ਼ਮਾਂ ਨੇ ਉਸ ਨੂੰ ਜ਼ਖ਼ਮੀ ਕਰ ਦਿਤਾ ਤੇ ਪਰਸ ਖੋਹ ਲਿਆ। ਇਸ ਦੇ ਨਾਲ ਹੀ ਉਸ ਦਾ ਮੋਬਾਈਲ ਤੋੜ ਕੇ ਮੌਕੇ ਤੋਂ ਫਰਾਰ ਹੋ ਗਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement