ਪਹਿਲਾਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦਸਿਆ ਦੁੱਖ ਤੇ ਫ਼ਿਰ ਕੀਤੀ ਖ਼ੁਦਕੁਸ਼ੀ
Published : May 7, 2023, 8:28 am IST
Updated : May 7, 2023, 8:28 am IST
SHARE ARTICLE
photo
photo

 ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਮਾਸੂਮ ਬੱਚਿਆਂ ਨੂੰ ਰੌਂਦਿਆਂ ਵਿਲਕਦਿਆਂ ਛੱਡ ਗਿਆ

ਫ਼ਰੀਦਕੋਟ : ਆਪਣੇ ਹੀ ਜਾਣਕਾਰਾਂ ਵਲੋਂ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾ ਕੇ ਨੌਜਵਾਨ ਨੇ ਪਹਿਲਾਂ ਸ਼ੋਸ਼ਲ ਮੀਡੀਏ ਰਾਹੀਂ ਲਾਈਵ ਹੋ ਕੇ ਆਪਣਾ ਦੁੱਖ ਦਸਿਆ ਤੇ ਫਿਰ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਸਥਾਨਕ ਦੁਆਰੇਆਣਾ ਰੋਡ ਦੇ ਵਸਨੀਕ ਨਰਿੰਦਰ ਕੁਮਾਰ ਉਰਫ ਕਾਕੂ ਤਨੇਜਾ ਨੇ ਰੋ ਰੋ ਕੇ ਸ਼ੋਸ਼ਲ ਮੀਡੀਏ ਰਾਹੀਂ ਦੱਸਿਆ ਕਿ ਰੋਹਿਤ, ਸੋਨੀ ਅਤੇ ਇੰਦੂ ਉਸਨੂੰ ਬਹੁਤ ਜਲੀਲ ਕਰਦੇ ਆ ਰਹੇ ਹਨ ਤੇ ਉਹ ਦੁਖੀ ਹੋ ਕੇ ਆਤਮਹੱਤਿਆ ਕਰਨ ਲਈ ਮਜਬੂਰ ਹੈ, ਉਸ ਨੇ ਆਪਣੇ ਭਰਾ ਗਗਨਦੀਪ ਦਾ ਨਾਮ ਲੈ ਕੇ ਰੌਂਦਿਆਂ ਆਖਿਆ ਕਿ ਗਗਨ ਮੇਰੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਦੀ ਜਿੰਮੇਵਾਰੀ ਤੇਰੀ ਹੈ, ਕਿਉਂਕਿ ਮੈਂ ਇਸ ਦੁਨੀਆਂ ਨੂੰ ਅਲਵਿਦਾ ਆਖ ਕੇ ਜਾ ਰਿਹਾ ਹਾਂ।

 ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਮਾਸੂਮ ਬੱਚਿਆਂ ਨੂੰ ਰੌਂਦਿਆਂ ਵਿਲਕਦਿਆਂ ਛੱਡ ਗਿਆ ਹੈ। ਸਦਰ ਥਾਣਾ ਫਰੀਦਕੋਟ ਦੇ ਏਐੱਸਆਈ ਜਗਤਾਰ ਸਿੰਘ ਸੰਧੂ ਨੇ ਦੱਸਿਆ ਕਿ ਕਾਕੂ ਤਨੇਜਾ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਕਰ ਲਈ ਹੈ ਤੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਐਡਵੋਕੇਟ ਗਗਨਦੀਪ ਤਨੇਜਾ ਦੇ ਬਿਆਨਾ ਦੇ ਆਧਾਰ ’ਤੇ ਰੋਹਿਤ, ਸੋਨੀ ਅਤੇ ਇੰਦੂ ਖਿਲਾਫ ਆਈਪੀਸੀ ਦੀ ਧਾਰਾ 306/34 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਂਝ ਉਹਨਾਂ ਦੱਸਿਆ ਕਿ ਅੱਜ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿਤੀ ਜਾਵੇਗੀ।

Tags: bathinda, sucide

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement