ਪੰਜਾਬ 'ਚ 157% ਤੋਂ ਵੱਧ ਮੀਂਹ ਦਰਜ, ਤਾਪਮਾਨ ਜਾਵੇਗਾ 40 ਡਿਗਰੀ ਤੋਂ ਪਾਰ 
Published : May 7, 2023, 2:49 pm IST
Updated : May 7, 2023, 2:50 pm IST
SHARE ARTICLE
Rain
Rain

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿਚ ਪੰਜਾਬ ਵਿਚ ਆਮ ਨਾਲੋਂ 157 ਫ਼ੀਸਦੀ ਵੱਧ ਮੀਂਹ ਪਿਆ

ਚੰਡੀਗੜ੍ਹ - ਪੰਜਾਬ 'ਚ ਅਜੇ ਮਈ ਮਹੀਨੇ ਦੀ ਗਰਮੀ ਸ਼ੁਰੂ ਨਹੀਂ ਹੋਈ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਾਰ-ਵਾਰ ਬਦਲ ਰਿਹਾ ਹੈ ਅਤੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿਚ ਪੰਜਾਬ ਵਿਚ ਆਮ ਨਾਲੋਂ 157 ਫ਼ੀਸਦੀ ਵੱਧ ਮੀਂਹ ਪਿਆ ਪਰ ਹੁਣ ਆਉਣ ਵਾਲੇ ਦਿਨਾਂ ਵਿਚ ਗਰਮੀ ਪੈਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਅਨੁਸਾਰ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਵੀ ਪੂਰੇ ਪੰਜਾਬ 'ਚ ਭਾਰੀ ਮੀਂਹ ਪਿਆ। ਪੰਜਾਬ ਦੇ ਪਠਾਨਕੋਟ ਵਿਚ ਪਿਛਲੇ 24 ਘੰਟਿਆਂ ਵਿਚ 10.2 ਐਮਐਮ, ਗੁਰਦਾਸਪੁਰ ਵਿਚ 9.6 ਐਮਐਮ ਅਤੇ ਅੰਮ੍ਰਿਤਸਰ ਵਿਚ 6.8 ਐਮਐਮ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਵਿਚ 2 ਐਮਐਮ ਅਤੇ ਲੁਧਿਆਣਾ ਵਿਚ 1.8 ਐਮਐਮ ਮੀਂਹ ਦਰਜ ਕੀਤਾ ਗਿਆ ਪਰ ਸਵੇਰ ਤੋਂ ਹੀ ਇਨ੍ਹਾਂ ਸ਼ਹਿਰਾਂ ਵਿਚ ਸੂਰਜ ਫਿਰ ਤੋਂ ਖਿੜਿਆ ਹੈ। ਇਸ ਦੇ ਨਾਲ ਹੀ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ। 

RainRain

ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿਚ ਹੁਣ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ, ਪਰ 14 ਮਈ ਦੇ ਆਸ-ਪਾਸ ਇੱਕ-ਦੋ ਦਿਨ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਇੱਕ ਹਫ਼ਤੇ ਵਿਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 41 ਡਿਗਰੀ ਤੱਕ ਪਹੁੰਚ ਸਕਦਾ ਹੈ। ਜਦੋਂਕਿ ਇੱਕ ਹਫ਼ਤੇ ਬਾਅਦ ਮੌਸਮ ਤੋਂ ਮੁੜ ਹਲਕੀ ਰਾਹਤ ਮਿਲੇਗੀ। 

ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ 7.7mm ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਆਮ ਤੌਰ 'ਤੇ 6 ਦਿਨਾਂ ਵਿਚ ਸਿਰਫ਼ 3 ਐਮਐਮ ਤੱਕ ਹੀ ਮੀਂਹ ਦਰਜ ਕੀਤਾ ਜਾਂਦਾ ਹੈ। ਫਿਲਹਾਲ ਬੀਤੀ ਰਾਤ ਦੇ ਮੀਂਹ ਦਾ ਰਿਕਾਰਡ ਵੀ ਇਸ ਵਿਚ ਸ਼ਾਮਲ ਨਹੀਂ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਮਈ ਮਹੀਨੇ 'ਚ ਜਿੱਥੇ ਪਹਿਲਾਂ 'ਲੂ' ਦੀ ਚਿਤਾਵਨੀ ਰਹਿੰਦ ਸੀ, ਇਸ ਸਾਲ ਇਸ ਮਹੀਨੇ ਵਿਚ ਲੋਕਾਂ ਨੂੰ ਲੂ ਤੋਂ ਰਾਹਤ ਮਿਲੇਗੀ। ਇਸ ਸਾਲ ਮਈ ਦੇ ਮਹੀਨੇ ਜਿੱਥੇ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਜਾਂਦਾ ਹੈ, ਉੱਥੇ ਹੀ ਇਸ ਸਾਲ ਬਹੁਤ ਘੱਟ ਦਿਨਾਂ ਤੱਕ ਤਾਪਮਾਨ 40 ਤੋਂ ਉਪਰ ਰਹੇਗਾ। ਜੂਨ ਮਹੀਨੇ ਵਿਚ ਗਰਮੀ ਵਧ ਸਕਦੀ ਹੈ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement