ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਚਲਦੇ ਪ੍ਰੋਗਰਾਮ ਦੌਰਾਨ ਸਿਮਰਨ ਮਹੰਤ ਨੇ ਪਾਏ ਖਲਾਰੇ, ਵੀਡੀਓ 
Published : May 7, 2024, 3:43 pm IST
Updated : May 7, 2024, 3:43 pm IST
SHARE ARTICLE
File Photo
File Photo

ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਦੇ ਪ੍ਰੋਗਰਾਮ ਰੱਖੇ ਹੋਏ ਸਨ

ਚੰਡੀਗੜ੍ਹ - ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਚਲਦੇ ਪ੍ਰੋਗਰਾਮ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਖਹਿਰਾ ਦੇ ਚੱਲਦੇ ਪ੍ਰੋਗਰਾਮ ਵਿਚ ਸਿਮਰਨ ਮਹੰਤ ਪਹੁੰਚ ਗਈ। ਦਰਅਸਲ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਦੇ ਪ੍ਰੋਗਰਾਮ ਰੱਖੇ ਹੋਏ ਸਨ। ਸੁਖਪਾਲ ਖਹਿਰਾ ਜਿਉ ਹੀ ਪਿੰਡ ਲੱਡਾ ਵਿਚ ਸੰਬੋਧਨ ਕਰਨ ਲੱਗੇ ਤਾਂ ਉੱਥੇ ਸਿਮਰਨ ਮਹੰਤ ਵੱਲੋਂ ਪਹੁੰਚ ਕੇ ਸਟੇਜ ਅੱਗੇ ਹੰਗਾਮਾ ਕੀਤਾ ਗਿਆ ਤੇ ਉਸ ਦੀ ਗੱਲ ਸੁਣਨ ਲਈ ਕਿਹਾ ਗਿਆ। 

ਜਿਉਂ ਹੀ ਸਿਮਰਨ ਮਹੰਤ ਵੱਲੋਂ ਮਾਈਕ ਨੂੰ ਹੱਥ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸੀ ਸਮਰਥਕਾਂ ਵੱਲੋਂ ਸਿਮਰਨ ਮਹੰਤ ਨੂੰ ਪਿੱਛੇ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸੇ ਗੱਲ 'ਤੇ ਹੀ ਹੱਥੋਪਾਈ ਹੋ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿਮਰਨ ਮਹੰਤ ਦੀ ਕੁੱਟਮਾਰ ਵੀ ਕੀਤੀ ਗਈ ਹੈ ਤੇ ਵਰਕਰਾਂ ਨੇ ਉਸ ਦੀ ਗੱਡੀ ਵੀ ਭੰਨੀ ਹੈ। 

ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਪਿੰਡ ਲੱਡਾ ਦੇ ਸਰਪੰਚ ਮਿੱਠੂ ਲੱਡਾ ਵੱਲੋਂ ਕਰਵਾਇਆ ਗਿਆ ਸੀ ਅਤੇ ਸਿਮਰਨ ਮਹੰਤ ਨਾਲ ਮਿੱਠੂ ਲੱਡਾ ਦਾ ਵਿਵਾਦ ਚੱਲ ਰਿਹਾ ਹੈ ਕਿਉਂਕਿ ਮਿੱਠੂ ਲੱਡਾ ਨੇ ਪਿਛਲੇ ਸਮੇਂ ਦੌਰਾਨ ਸਿਮਰਨ ਮਹੰਤ ਨਾਲ ਵਿਆਹ ਕਰਵਾਇਆ ਸੀ। ਇਹ ਵਿਵਾਦ ਪਹਿਲਾਂ ਵੀ ਕਾਫ਼ੀ ਸੁਰਖੀਆਂ ਵਿਚ ਰਿਹਾ ਸੀ ਅਤੇ ਹੁਣ ਇਕ ਵਾਰ ਮੁੜ ਚਰਚਾ ਵਿਚ ਆ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement