ਪੰਜਾਬ ਦੇਸ਼ ਦੇ ਦੂਜੇ ਸੂਬਿਆਂ ਲਈ ਬਣੇਗਾ ਚਾਨਣ ਮੁਨਾਰਾ : ਮਨਪ੍ਰੀਤ ਸਿੰਘ ਬਾਦਲ
Published : Jun 7, 2020, 8:54 am IST
Updated : Jun 7, 2020, 8:54 am IST
SHARE ARTICLE
Manpreet Singh Badal
Manpreet Singh Badal

ਕੋਰੋਨਾ ਸੰਕਟ ਕਾਰਨ ਆਈ ਮੰਦੀ 'ਤੇ ਫ਼ਤਿਹ ਹਾਸਲ ਕਰਾਂਗੇ

ਬਠਿੰਡਾ, 6 ਜੂਨ (ਸੁਖਜਿੰਦਰ ਮਾਨ) : ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਬਿਹਤਰ ਆਰਥਕ ਪ੍ਰਬੰਧਨ ਰਾਹੀਂ ਕੋਵਿਡ-19 ਸੰਕਟ ਕਾਰਨ ਆਈ ਮੰਦੀ ਵਿਚੋਂ ਸਫ਼ਲਤਾ ਨਾਲ ਬਾਹਰ ਨਿਕਲਣ ਵਿਚ ਕਾਮਯਾਬ ਹੋਵੇਗਾ ਅਤੇ ਦੂਜੇ ਸੂਬਿਆਂ ਲਈ ਚਾਣਨ ਮੁਨਾਰਾ ਸਾਬਤ ਹੋਵੇਗਾ। ਅੱਜ ਲਗਾਤਾਰ ਚੌਥੇ ਦਿਨ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਅਤੇ ਮੁਹੱਲਿਆਂ ਵਿਚ ਲੋਕਾਂ ਨਾਲ ਮਿਲ ਕੇ ਸੂਬੇ ਦੇ ਅਰਥਚਾਰੇ ਸਬੰਧੀ ਉਨ੍ਹਾਂ ਦੇ ਸੁਝਾਅ ਲੈਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਜਦ ਪਿੰਡਾਂ ਦੇ ਲੋਕਾਂ ਦੀ ਆਵਾਜਾਈ ਵਧੇਗੀ ਤਾਂ ਮਾਰਕੀਟ ਵਿਚ ਤੇਜ਼ੀ ਆਵੇਗੀ।

ਸ. ਬਾਦਲ ਨੇ ਕਿਹਾ ਕਿ ਕਣਕ, ਆਲੂ ਅਤੇ ਕਿੰਨੂੰ ਦੇ ਮੰਡੀਕਰਨ ਤੋਂ ਦਿਹਾਤੀ ਪੰਜਾਬ ਵਿਚ 32000 ਕਰੋੜ ਰੁਪਏ ਪਹੁੰਚੇ ਹਨ ਅਤੇ ਇਹ ਰਕਮ ਜਦ ਆਉਣ ਵਾਲੇ 4-5 ਮਹੀਨਿਆਂ ਵਿਚ ਲੋਕਾਂ ਵਲੋਂ ਖਰਚੀ ਜਾਵੇਗੀ ਤਾਂ ਬਾਜ਼ਾਰ ਅਤੇ ਸੂਬੇ ਦਾ ਸਮੁੱਚਾ ਅਰਥਚਾਰਾ ਮੰਦੀ ਵਿਚੋਂ ਨਿਕਲ ਆਵੇਗਾ। ਮਨਪ੍ਰੀਤ ਸਿੰਘ ਬਾਦਲ ਨੇ ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਬਜਾਰਾਂ ਅਤੇ ਮੁਹਲਿਆਂ ਵਿਚ ਪੁੱਜ ਕੇ ਲੋਕਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਸੰਕਟ ਦੇ ਸਮੇਂ ਵਿਚ ਲੋਕ ਹਿਤ ਦੀਆਂ ਨੀਤੀਆਂ ਚੰਡੀਗੜ੍ਹ ਜਾਂ ਦਿੱਲੀ ਬੈਠ ਕੇ ਨਹੀਂ ਬਣਾਈਆਂ ਜਾ ਸਕਦੀਆਂ ਹਨ।

manpreet Singh Badalmanpreet Singh Badal

ਇਸ ਲਈ ਉਹ ਖ਼ੁਦ ਲਗਾਤਾਰ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਸੁਝਾਅ ਲੈ ਰਹੇ ਹਨ ਤਾਂ ਜੋ ਲੋਕ ਇੱਛਾਵਾਂ ਅਨੁਸਾਰ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿਚ ਅਪਣੀਆਂ ਨੀਤੀਆਂ ਬਣਾ ਸਕੇ ਅਤੇ ਕੋਵਿਡ-19 ਕਾਰਨ ਪੈਦਾ ਹੋਏ ਸੰਕਟ ਵਿਚੋਂ ਸੱਭ ਨੂੰ ਕੱਢਿਆ ਜਾ ਸਕੇ। ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਬਿਨਾਂ ਇਸ ਸਮੇਂ ਲੋਕਾਂ ਦੇ ਮਨਾਂ ਵਿਚੋਂ ਬਿਮਾਰੀ ਦਾ ਸਹਿਮ ਅਤੇ ਡਰ ਕੱਢਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਮੁਸ਼ਕਲ ਵਿਚ ਅਪਣੇ ਆਪ ਨੂੰ ਇਕੱਲੇ ਨਾ ਸਮਝਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।

ਇਸ ਦੌਰਾਨ ਵਿੱਤ ਮੰਤਰੀ ਨੇ ਅੱਜ ਆਰੀਆ ਸਮਾਜ ਚੌਕ ਤੋਂ ਕਿਲਾ ਮੁਬਾਰਕ ਮਾਰਕੀਟ ਤਕ ਬਾਜ਼ਾਰ ਦਾ ਅਤੇ ਇਸ ਤੋਂ ਬਿਨ੍ਹਾਂ ਸ਼ਕਤੀ ਨਗਰ, ਟੈਗੋਰ ਨਗਰ, ਪੰਚਵਟੀ ਨਗਰ ਆਦਿ ਇਲਾਕਿਆਂ ਦਾ ਦੌਰਾ ਕਰ ਕੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ.ਕੇ. ਅਗਰਵਾਲ, ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਪਵਨ ਮਾਨੀ, ਮੋਹਨ ਲਾਲ ਝੁੰਬਾ, ਰਾਜਨ ਗਰਗ, ਰਾਜ ਨੰਬਰਦਾਰ, ਯੂਥ ਪ੍ਰਧਾਨ ਕਾਂਗਰਸ ਬਲਜੀਤ ਸਿੰਘ, ਹਰੀ ਓਮ ਠਾਕੁਰ ਆਦਿ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement