ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ਵਿਚ ਮੁੜ ਵਾਧਾ
Published : Jun 7, 2020, 10:45 am IST
Updated : Jun 7, 2020, 10:45 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./

ਚੰਡੀਗੜ੍ਹ, 6 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅਪਲਾਈ ਕਰਨ ਲਈ ਅੰਤਿਮ ਤਰੀਕ ਵਧਾ ਕੇ 12 ਜੂਨ, 2020 ਕਰ  ਦਿਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 5 ਜੂਨ 2020 ਨਿਰਧਾਰਤ ਕੀਤੀ ਗਈ ਸੀ

ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿਖਿਆ ਪ੍ਰੋਵਾਈਡਰ, ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ./ ਵਲੰਟਰੀਆਂ ਵਲੋਂ ਆਨਲਾਈਨ ਅਪਲਾਈ ਕਰਨ ਵਾਸਤੇ ਗੁਪਤ ਰੀਪੋਰਟਾਂ ਵਗੈਰਾ ਦਾ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਮੁਸ਼ਕਲ ਨਾ ਆਵੇ। ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫ਼ੈਕਲਟੀ ਨੂੰ 18 ਮਈ 2020 ਅਤੇੇ ਪ੍ਰੋਵਾਈਡਰ, ਈ.ਜੀ.ਐਸ./ ਏ.ਆਈ.ਈ./ ਐਸ.ਟੀ.ਆਰ./ ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿਤਾ ਸੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement