ਕੇਂਦਰੀ ਮੰਤਰੀ ਨੇ 'ਬੀਜ ਘਪਲੇ' 'ਤੇ ਪੰਜਾਬ ਸਰਕਾਰ ਤੋਂ ਮੰਗੀ ਰੀਪੋਰਟ
Published : Jun 7, 2020, 8:11 am IST
Updated : Jun 7, 2020, 8:11 am IST
SHARE ARTICLE
Union Minister Narendra Singh Tomar
Union Minister Narendra Singh Tomar

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਕਥਿਤ ਬੀਜ ਘਪਲੇ 'ਤੇ ਪੰਜਾਬ ਸਰਕਾਰ ਤੋਂ

ਚੰਡੀਗੜ੍ਹ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਕਥਿਤ ਬੀਜ ਘਪਲੇ 'ਤੇ ਪੰਜਾਬ ਸਰਕਾਰ ਤੋਂ ਰੀਪੋਰਟ ਮੰਗੀ ਹੈ। ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਕੁੱਝ ਬੇਈਮਾਨ ਸਪਲਾਈਕਰਤਾਵਾਂ ਵਲੋਂ ਕਿਸਾਨਾਂ ਨੂੰ ਨਕਲੀ ਅਤੇ ਅਪ੍ਰਮਾਣਤ ਬੀਜਾਂ ਦੀ ਸਪਲਾਈ ਕਰਨ ਬਾਬਤ ਕਥਿਤ ਬੀਜ ਘਪਲੇ ਦਾ ਮਾਮਲਾ ਚੁਕਿਆ ਸੀ ਜਿਸ ਤੋਂ ਬਾਅਦ ਸੂਬੇ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Shiromani Akali DalShiromani Akali Dal

ਤੋਮਰ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਮੀਡੀਆ ਨੂੰ ਕਿਹਾ, ''ਕੇਂਦਰ ਪੰਜਾਬ ਸਰਕਾਰ ਤੋਂ ਰੀਪੋਰਟ ਮਿਲਣ ਤੋਂ ਬਾਅਦ ਇਸ ਮਾਮਲੇ 'ਚ ਜ਼ਰੂਰੀ ਕਾਰਵਾਈ ਕਰੇਗਾ।''
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤੋਮਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਡੂੰਘੀ ਜਾਂਚ ਤੋਂ ਲਈ ਇਸ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪਿਆ ਜਾਵੇ।

captain amrinder singh captain amrinder singh

ਇਸ ਮਾਮਲੇ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਕਿਹਾ ਸੀ ਕਿ ਐਸ.ਆਈ.ਟੀ. ਇਸ ਮਾਮਲੇ ਦੀ ਡੂੰਘੀ ਜਾਂਚ ਕਰ ਰਹੀ ਹੈ ਅਤੇ ਇਸ ਦੀ ਅਵਾਈ ਵਧੀਕ ਪੁਲਿਸ ਡਾਇਰੈਕਟਰ ਜਨਰਲ ਪੱਧਰ ਦੇ ਇਕ ਅਧਿਕਾਰੀ ਕਰ ਰਹੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement