Punjab News: ਵਕੀਲ ਵਨੀਤ ਮਹਾਜਨ ਨੇ ਪੈਸੇ ਦੇ ਕੇ ਖ਼ੁਦ ’ਤੇ ਚਲਵਾਈ ਸੀ ਗੋਲੀ; ਪੁਲਿਸ ਨੇ ਦਰਜ ਕੀਤਾ ਮਾਮਲਾ
Published : Jun 7, 2024, 3:19 pm IST
Updated : Jun 7, 2024, 3:19 pm IST
SHARE ARTICLE
File Photo
File Photo

ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਸ਼ਾਰਪ ਸ਼ੂਟਰ ਸਮੇਤ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Punjab News:  ਅੰਮ੍ਰਿਤਸਰ ਦੇ ਬਟਾਲਾ ਰੋਡ ਨੇੜੇ ਬੀਤੇ ਦਿਨੀਂ ਵਕੀਲ ਵਨੀਤ ਮਹਾਜਨ ’ਤੇ  ਚੱਲੀ ਗੋਲੀ ਦੇ ਮਾਮਲੇ ਦੇ ਵਿਚ ਨਵਾਂ ਮੋੜ ਆਇਆ ਹੈ। ਦਰਅਸਲ ਘਟਨਾ ਮਗਰੋਂ ਪੁਲਿਸ ਨੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਸਈ। ਇਸ ਦੌਰਾਨ ਪੁਲਿਸ ਵਲੋਂ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਸ਼ੂਟਰਾਂ ਕੋਲੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਵਨੀਤ ਮਹਾਜਨ ਨੇ ਹੀ ਪੈਸੇ ਦੇ ਕੇ ਅਪਣੇ ਉੱਪਰ ਗੋਲੀਆਂ ਚਲਵਾਈਆਂ ਸਨ। ਇਸ ਖੁਲਾਸੇ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਵਕੀਲ ਵਨੀਤ ਮਹਾਜਨ ਵਿਰੁਧ ਹੀ ਪਰਚਾ ਦਰਜ ਕਰ ਲਿਆ ਹੈ।

ਪੁਲਿਸ ਨੇ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਦੋ ਸ਼ਾਰਪ ਸ਼ੂਟਰਾਂ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਵਨੀਤ ਨੇ ਮੱਧ ਪ੍ਰਦੇਸ਼ ਤੋਂ ਦੋ ਸ਼ਾਰਪ ਸ਼ੂਟਰਾਂ ਨੂੰ ਬੁਲਾ ਕੇ ਅਪਣੇ ਅਤੇ ਅਪਣੀ ਪਤਨੀ ਸੋਨੀਆ ’ਤੇ ਗੋਲੀ ਚਲਾਉਣ ਲਈ ਕਿਹਾ ਸੀ। ਇਸ ਦੇ ਬਦਲੇ ਦੋਵਾਂ ਨੂੰ 30-30 ਹਜ਼ਾਰ ਰੁਪਏ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement