''550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੀਐਮ ਮੋਦੀ ਨੂੰ ਸੱਦਣ ’ਤੇ ਸਿਆਸਤ ਖੇਡਣ 'ਚ ਲੱਗਿਆ ਸੁਖਬੀਰ ਬਾਦਲ''
Published : Jul 7, 2019, 6:14 pm IST
Updated : Jul 7, 2019, 6:14 pm IST
SHARE ARTICLE
Sukhbir Singh Badal
Sukhbir Singh Badal

ਸੁਖਜਿੰਦਰ ਰੰਧਾਵਾ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਚਿੱਠੀ ਲਿਖ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ: ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਵਿਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਭਾਏ ਜਾ ਰਹੇ ਰੋਲ ਸਬੰਧੀ ਚਿੱਠੀ ਲਿਖੀ ਹੈ। ਉਨ੍ਹਾਂ ਚਿੱਠੀ ਵਿਚ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਪ੍ਰਾਣੀ ਇਹ ਚਾਹੁੰਦਾ ਹੈ ਕਿ ਸਾਲ 1999 ਵਿਚ ਖਾਲਸਾ ਪੰਥ ਦੀ ਤੀਜੀ ਜਨਮ ਸ਼ਤਾਬਦੀ ਅਤੇ ਉਸ ਤੋਂ ਬਾਅਦ ਆਈਆਂ ਹੋਰ ਇਤਿਹਾਸਕ ਸ਼ਤਾਬਦੀਆਂ ਤੋਂ ਉਲਟ ਇਹ ਸ਼ਤਾਬਦੀ ਸਾਰੀਆਂ ਸਬੰਧਤ ਧਿਰਾਂ ਵਲੋਂ ਮਿਲ ਜੁਲ ਕੇ ਮਨਾਈ ਜਾਣੀ ਚਾਹੀਦੀ ਹੈ

Sukhjinder Singh RandhawaSukhjinder Singh Randhawa

ਪਰ ਬੜੇ ਹੀ ਅਫ਼ਸੋਸ ਨਾਲ ਸਾਨੂੰ ਆਪ ਜੀ ਦੇ ਧਿਆਨ ਵਿਚ ਲਿਆਉਣਾ ਪੈ ਰਿਹਾ ਹੈ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਇਕ ਸਿਆਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਖੇਡਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਮੁਲਕ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨਾਲ ਜਿੱਥੇ ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ, ਉਥੇ ਕੈਪਟਨ ਅਮਰਿੰਦਰ ਸਿੰਘ ਜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ 550ਵਾਂ ਇਤਿਹਾਸਕ ਦਿਹਾੜਾ ਰਲ ਮਿਲ ਕੇ ਮਨਾਉਣ ਦੇ ਕੀਤੇ ਗਏ ਯਤਨਾਂ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਇਤਿਹਾਸਕ ਪ੍ਰਕਾਸ਼ ਪੁਰਬ ਪੰਜਾਬ ਵਿਚ ਮਨਾਉਣ ਲਈ ਦੋ ਹੀ ਪ੍ਰਮੁੱਖ ਧਿਰਾਂ ਹਨ। ਇਕ ਲੋਕਾਂ ਦੁਆਰਾ ਚੁਣੀ ਹੋਈ ਪੰਜਾਬ ਸਰਕਾਰ ਅਤੇ ਦੂਜੀ ਸਿੱਖ ਜਗਤ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ।

Captain Amarinder SinghCaptain Amarinder Singh

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਦਿਲੀ ਇੱਛਾ ਇਹ ਹੈ ਕਿ ਇਹ ਇਤਿਹਾਸਕ ਦਿਹਾੜਾ ਦੋਵੇਂ ਧਿਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਦੇਖ ਰੇਖ ਅਤੇ ਰਹਿਨੁਮਾਈ ਹੇਠ ਰਲ ਮਿਲ ਕੇ ਮਨਾਉਣ। ਸੂਬੇ ਦੀਆਂ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਇਸ ਮਹਾਨ ਕਾਰਜ ਵਿਚ ਅਪਣਾ ਅਪਣਾ ਸਹਿਯੋਗ ਦੇਣ। ਸਮੂਹ ਸਿੱਖ ਜਗਤ ਅਤੇ ਹਰ ਪੰਜਾਬੀ ਦੀ ਵੀ ਦਿਲੀ ਭਾਵਨਾ ਇਹੀ ਹੈ।

ਪਰ ਹੁਣ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ ਅਪਣੇ ਫ਼ਰਜ਼ ਨੂੰ ਨਿਭਾਉਣ ਦੀ ਥਾਂ ਇਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੱਗ ਬਣ ਕੇ ਜਿੱਥੇ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਉਥੇ ਪੰਜਾਬ ਸਰਕਾਰ ਵਲੋਂ ਬਾਬੇ ਨਾਨਕ ਦਾ ਇਤਿਹਾਸਕ ਪ੍ਰਕਾਸ਼ ਪੁਰਬ ਸਾਂਝੇ ਤੌਰ ਉਤੇ ਮਨਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੀ ਵਲੋਂ ਚੁੱਕੇ ਗਏ ਇਸ ਕਦਮ ਨਾਲ ਦੋਵਾਂ ਧਿਰਾਂ ਦਾ ਆਪਸੀ ਵਿਸ਼ਵਾਸ਼ ਤਿੜਕਿਆ ਹੈ ਅਤੇ ਬੇਲੋੜੇ ਸ਼ੱਕ ਸੁਭੇ ਉਭਰੇ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਇਸ ਇਤਿਹਾਸਕ ਦਿਹਾੜੇ ਉਤੇ ਹੋਣ ਵਾਲੇ ਮੁੱਖ ਸਮਾਗਮ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਸ਼ਮੂਲੀਅਤ ਉਤੇ ਕੋਈ ਇਤਰਾਜ਼ ਨਹੀਂ ਹੈ। ਪਰ ਜਿਸ ਢੰਗ ਨਾਲ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ ਸ਼੍ਰੋਮਣੀ ਅਕਾਲੀ ਦਲ ਦੀ ਸੌੜੀ ਸਿਆਸਤ ਤਹਿਤ ਇਹ ਸੱਦਾ ਦੇ ਕੇ ਆਏ ਹਨ ਉਸ ਨਾਲ ਸਾਡੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ।

ਬਿਹਤਰ ਇਹ ਹੋਣਾ ਸੀ ਕਿ ਤੁਹਾਡੇ ਨਾਲ ਹੋਣ ਵਾਲੀ ਮੁੱਖ ਮੰਤਰੀ ਦੀ ਜੀ ਮੀਟਿੰਗ ਵਿਚ ਜਿਹੜੀਆਂ ਪ੍ਰਮੁੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਬੁਲਾਉਣ ਦਾ ਫ਼ੈਸਲਾ ਹੁੰਦਾ, ਉਹਨਾਂ ਨੂੰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਾਂਝੇ ਤੌਰ ਉਤੇ ਸੱਦਾ ਪੱਤਰ ਭੇਜਿਆ ਜਾਂਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement