ਨਿਹੰਗ ਮੁਖੀ ਪੂਹਲਾ ਦੇ ਡੇਰੇ ਉਤੇ ਨਿਹੰਗ ਰਣੀਆ ਨੇ ਕੀਤਾ ਹਮਲਾ
Published : Jul 7, 2020, 9:48 am IST
Updated : Jul 7, 2020, 9:48 am IST
SHARE ARTICLE
File Photo
File Photo

ਨਿਹੰਗ ਅਜੀਤ ਸਿੰਘ ਪੂਹਲਾ ਦੇ ਬਾਬਾ ਬਕਾਲਾ ਡੇਰੇ ਉਤੇ ਅੱਜ ਤੜਕੇ ਸਾਢੇ ਕੁ ਤਿੰਨ ਵਜੇ ਦੇ ਕਰੀਬ ਨਿਹੰਗ ਰਣਜੀਤ

ਰਈਆ, 6 ਜੁਲਾਈ (ਰਣਜੀਤ ਸਿੰਘ ਸੰਧੂ): ਨਿਹੰਗ ਅਜੀਤ ਸਿੰਘ ਪੂਹਲਾ ਦੇ ਬਾਬਾ ਬਕਾਲਾ ਡੇਰੇ ਉਤੇ ਅੱਜ ਤੜਕੇ ਸਾਢੇ ਕੁ ਤਿੰਨ ਵਜੇ ਦੇ ਕਰੀਬ ਨਿਹੰਗ ਰਣਜੀਤ ਸਿੰਘ ਰਣੀਆ ਵਲੋਂ ਡੇਰੇ ਉਤੇ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕੀਤਾ ਗਿਆ ਜਿਸ ਵਿਚ ਦੋਵਾਂ ਧਿਰਾਂ ਵਿਚ ਗੋਲੀਆਂ ਚੱਲਣ ਨਾਲ ਤਿੰਨ ਨਿਹੰਗ ਸਿੰਘਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ। ਇਸ ਉਪੰਰਤ ਡੀ.ਐਸ.ਪੀ. ਹਰਕਿਸ਼ਨ ਸਿੰਘ ਅਤੇ ਐਸ.ਐਚ.ਓ. ਬਿਕਰਮਜੀਤ ਸਿੰਘ ਬਿਆਸ ਭਾਰੀ ਪੁਲਿਸ ਫ਼ੋਰਸ ਨਾਲ ਪੁੱਜ ਗਏ ਅਤੇ ਪੁਲਿਸ ਨੇ ਨਿਹੰਗ ਰਣਜੀਤ ਸਿੰਘ ਰਣੀਆ ਅਤੇ ਉਸ ਦੇ ਹੋਰਨਾਂ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਜ਼ਖ਼ਮੀਆਂ ਨੂੰ  ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਕਰ ਕੇ ਅੰਮ੍ਰਿਤਸਰ ਰੈਫ਼ਰ ਕਰ ਦਿਤਾ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਹਰਕ੍ਰਿਸ਼ਨ ਸਿੰਘ ਨੇ ਦਸਿਆ ਕਿ ਨਿਹੰਗ ਰਣਜੀਤ ਸਿੰਘ ਰਣੀਆ ਨੇ ਅਪਣੇ ਹੋਰਨਾਂ ਸਾਥੀਆਂ ਸਮੇਤ ਨਿਹੰਗ ਅਜੀਤ ਸਿੰਘ ਪੂਹਲਾ ਦੇ ਬਾਬਾ ਬਕਾਲਾ ਸਾਹਿਬ  ਡੇਰੇ ਉਤੇ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕਰ ਦਿਤਾ ਜਿਸ ਉਤੇ ਦੋਵਾਂ ਧਿਰਾਂ ਵਿਚ ਚੱਲੀ ਗੋਲੀ ਦਰਮਿਆਨ ਤਿੰਨ ਨਿਹੰਗ ਜ਼ਖ਼ਮੀ ਹੋ ਗਏ।
 

File PhotoFile Photo

ਉਨ੍ਹਾਂ ਦਸਿਆ ਕਿ ਪੁਲਿਸ ਨੇ ਰਣਜੀਤ ਸਿੰਘ ਰਣੀਆ ਸਮੇਤ 7-8 ਹੋਰ ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਬਾਅਦ ਵਿਚ ਐਸ.ਪੀ.ਡੀ. ਸ਼ੈਲਿੰਦਰ ਸ਼ੈਲੀ  ਵੀ ਮੌਕੇ ਉਤੇ ਪੁਜੇ । ਡੀ.ਐਸ.ਪੀ. ਹਰਕ੍ਰਿਸ਼ਨ ਸਿੰਘ ਨੇ ਦਸਿਆ  ਕਿ ਪੁਲਿਸ ਨੇ ਨਿਹੰਗ ਅਜੀਤ ਸਿੰਘ ਪੂਹਲਾ ਦੇ ਭਣੇਵੇਂ ਦਿਲਪ੍ਰੀਤ ਸਿੰਘ ਡਿੱਪੀ ਦੇ ਬਿਆਨਾਂ ਉਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਇਹ ਵੀ ਦਸਿਆ ਮੈਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਕਿਸੇ ਜ਼ਖ਼ਮੀ ਨਿਹੰਗ ਸਿੰਘ ਦੀ ਮੌਤ ਹੋ ਗਈ ਹੈ ।



 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement