ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਧਾਰਮਕ ਵਿੰਗ ਦੀਆਂ ਨਿਯੁਕਤੀਆਂ
Published : Jul 7, 2021, 7:24 am IST
Updated : Jul 7, 2021, 7:24 am IST
SHARE ARTICLE
image
image

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਧਾਰਮਕ ਵਿੰਗ ਦੀਆਂ ਨਿਯੁਕਤੀਆਂ

ਚੰਡੀਗੜ੍ਹ, 6 ਜੁਲਾਈ (ਸੁਰਜੀਤ ਸਿੰਘ ਸੱਤੀ) :  ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਮੰਗਲਵਾਰ ਤਿੰਨ ਹੋਰ ਪ੍ਰਮੁੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ ਤੇ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਦਸਿਆ ਕਿ ਦਮਦਮੀ ਟਕਸਾਲ ਦੇ ਸਾਬਕਾ ਬੁਲਾਰੇ ਭਾਈ ਮੋਹਕਮ ਸਿੰਘ ਨੂੰ  ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਧਾਰਮਕ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ | ਇਸੇ ਤਰ੍ਹਾਂ ਮਨਜੀਤ ਸਿੰਘ ਭੋਮਾ ਅਤੇ ਐਡਵੋਕੇਟ ਜਸਵੀਰ ਸਿੰਘ ਘੁੰਮਣ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ |
ਉਨ੍ਹਾਂ ਦਸਿਆ ਕਿ ਉਪਰੋਕਤ ਅਹੁਦੇਦਾਰਾਂ ਦਾ ਐਲਾਨ ਉਨ੍ਹਾਂ ਦੀਆਂ ਸਿੱਖ ਪੰਥ ਅਤੇ ਪੰਜਾਬ ਲਈ ਕੀਤੀਆਂ ਕੁਰਬਾਨੀਆਂ ਨੂੰ  ਸਨਮੁੱਖ ਰੱਖਦੇ ਹੋਏ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਆਪਸੀ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤਾ ਗਿਆ ਹੈ | ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਵਲੋਂ ਵੱਡੇ ਪੱਧਰ 'ਤੇ ਅਪਣੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਨੂੰ  ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤਕ ਦਾ ਢਾਂਚਾ ਤਿਆਰ ਕੀਤਾ ਜਾਵੇਗਾ |
 ਇਸ ਮੌਕੇ 'ਤੇ ਪਾਰਟੀ ਵਲੋਂ ਥਾਪੇ ਗਏ ਨਵੇਂ ਨਿਯੁਕਤ ਆਹੁਦੇਦਾਰਾਂ ਨੇ ਜਥੇਦਾਰ ਬ੍ਰਹਮਪੁਰਾ ਅਤੇ ਸ. ਢੀਂਡਸਾ ਦਾ ਧਨਵਾਦ ਕੀਤਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕਾਰਜਸ਼ੀਲ ਰਹਿਣ ਦਾ ਅਹਿਦ ਲਿਆ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement