ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ

By : KOMALJEET

Published : Jul 7, 2023, 5:14 pm IST
Updated : Jul 7, 2023, 5:14 pm IST
SHARE ARTICLE
CM Bhagwant Mann
CM Bhagwant Mann

ਹਰਿਆਣਾ ਵਿਚ ਇਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗ਼ੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ

ਦੋਵਾਂ ਰਾਜਾਂ ਵਿਚ ਗ਼ੈਰ-ਹੁਨਰਮੰਦ ਕਾਮਿਆਂ ਦੀਆਂ ਉਜਰਤਾਂ ਵਿਚ ਫਰਕ ਨੂੰ ਪੰਜਾਬ ਨਾਲ ਘੋਰ ਬੇਇਨਸਾਫ਼ੀ ਦਸਿਆ
ਪੰਜਾਬ ਵਿਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ ਦਰ 381.06, ਜੋ ਮਨਰੇਗਾ ਤੋਂ ਵੀ ਵੱਧ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਤਹਿਤ ਨੋਟੀਫਾਈ ਕੀਤੀ ਮਜ਼ਦੂਰੀ ਦਰ ਨੂੰ ਵਧਾ ਕੇ ਗੈਰ-ਹੁਨਰਮੰਦ ਖੇਤੀਬਾੜੀ ਕਾਮਿਆਂ ਲਈ ਪੰਜਾਬ ਦੁਆਰਾ ਨੋਟੀਫਾਈ ਕੀਤੀ ਦਰ 381.06 ਰੁਪਏ ਕਰਨ ਦੀ ਮੰਗ ਕੀਤੀ।

ਕੇਂਦਰੀ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਗਿਰੀਰਾਜ ਸਿੰਘ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਇਸ ਸਕੀਮ ਤਹਿਤ ਮਜ਼ਦੂਰਾਂ ਲਈ ਨੋਟੀਫਾਈ ਕੀਤੀਆਂ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਮੌਜੂਦਾ ਦਰਾਂ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਰਾਜ ਹਰਿਆਣਾ ਲਈ 357/- ਰੁਪਏ ਦੇ ਮੁਕਾਬਲੇ ਪੰਜਾਬ ਰਾਜ ਲਈ 303/- ਰੁਪਏ ਮਜ਼ਦੂਰੀ ਦਰ ਨੋਟੀਫਾਈ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦੋਵੇਂ ਰਾਜਾਂ ਦੀਆਂ ਭੂਗੋਲਿਕ ਅਤੇ ਆਰਥਿਕ ਸਥਿਤੀਆਂ ਇੱਕੋ ਜਿਹੀਆਂ ਹਨ ਪਰ ਇਸ ਦੇ ਬਾਵਜੂਦ ਇਹ ਅੰਤਰ ਸਕੀਮ ਦੀ ਸ਼ੁਰੂਆਤ ਤੋਂ ਹੀ ਮੌਜੂਦ ਹੈ।

ਇਹ ਵੀ ਪੜ੍ਹੋ: ਦੁਕਾਨਾਂ ’ਤੇ ਸਰਿੰਜਾਂ ਵਿਚ ਭਰ ਕੇ ਵੇਚੀ ਜਾ ਰਹੀ ਜੈਲੀ, ਕੀ ਪੰਜਾਬ ਵਿਰੁਧ ਕੀਤੀ ਜਾ ਰਹੀ ਕੋਈ ਵੱਡੀ ਸਾਜ਼ਸ਼? 

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਰਾਜ ਕਿਰਤ ਵਿਭਾਗ ਵਲੋਂ ਨੋਟੀਫਾਈਡ ਗ਼ੈਰ-ਹੁਨਰਮੰਦ ਖੇਤੀ ਮਜ਼ਦੂਰਾਂ ਦੀ 381.06 ਰੁਪਏ ਉਜਰਤ ਦਰ, ਮਨਰੇਗਾ ਦੀ ਮਜ਼ਦੂਰੀ ਦਰ ਨਾਲੋਂ ਵੀ ਵੱਧ ਹੈ। ਇਸ ਤੋਂ ਪਤਾ ਚੱਲਦਾ ਹੈ ਕਿ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਹਰਿਆਣਾ ਵਿਚ ਗ਼ੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਦੇ ਮੁਕਾਬਲੇ ਇਕੋ ਜਿਹੇ ਕੰਮ ਲਈ ਵੱਧ ਅਦਾਇਗੀ ਮਿਲਦੀ ਹੈ, ਜੋ ਕਾਮਿਆਂ ਨਾਲ ਸਰਾਸਰ ਬੇਇਨਸਾਫ਼ੀ ਹੈ।

ਇਸ ਲਈ ਮੁੱਖ ਮੰਤਰੀ ਨੇ ਮਾਮਲੇ ਦੀ ਦੁਬਾਰਾ ਜਾਂਚ ਕਰਵਾਉਣ ਅਤੇ ਪੰਜਾਬ ਦੀਆਂ ਉਜਰਤ ਦਰਾਂ ਨੂੰ ਹਰਿਆਣਾ ਦੇ ਬਰਾਬਰ ਜਾਂ ਪੰਜਾਬ ਰਾਜ ਕਿਰਤ ਵਿਭਾਗ ਦੀਆਂ ਉਜਰਤਾਂ ਦਰਾਂ ਦੇ ਬਰਾਬਰ ਵਧਾਉਣ ਲਈ ਕੇਂਦਰੀ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਜਰਤਾਂ ਵਿਚ ਵਾਧਾ ਲਾਭਪਾਤਰੀਆਂ ਦੀ ਰੋਜ਼ੀ-ਰੋਟੀ ਦੇ ਆਧਾਰ ਨੂੰ ਬਿਹਤਰ ਬਣਾਉਣ ਸਣੇ ਉਨ੍ਹਾਂ ਨੂੰ ਇਸ ਯੋਜਨਾ ਤਹਿਤ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰੀ ਮੰਤਰੀ ਪੰਜਾਬ ਦੇ ਜਾਇਜ਼ ਦਾਅਵੇ 'ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement