ਮੌਸਮ ਵਿਭਾਗ ਨੇ ਪੰਜਾਬ ਵਿਚ ਜਾਰੀ ਕੀਤਾ ਯੈਲੋ ਅਲਰਟ: 14 ਜ਼ਿਲ੍ਹਿਆਂ ਵਿਚ ਮੀਂਹ ਤੇ 30 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੇਗੀ ਹਵਾ

By : KOMALJEET

Published : Jul 7, 2023, 11:56 am IST
Updated : Jul 7, 2023, 11:56 am IST
SHARE ARTICLE
represenational Image
represenational Image

ਤਾਪਮਾਨ ਵਿਚ ਆਵੇਗੀ 3 ਡਿਗਰੀ ਤੱਕ ਦੀ ਗਿਰਾਵਟ 

 ਚੰਡੀਗੜ੍ਹ : ਪੰਜਾਬ ਵਿਚ ਪਿਛਲੇ 2 ਦਿਨਾਂ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਜਿਸ ਕਾਰਨ ਤਾਪਮਾਨ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੀਤੇ ਦਿਨ ਕੁੱਝ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਵਿਚ ਭਾਰੀ ਮੀਂਹ ਪਿਆ। ਜਿਸ ਕਾਰਨ ਪੰਜਾਬ ਦੇ ਸ਼ਹਿਰਾਂ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਆਮ ਨਾਲੋਂ 3.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਅੱਜ ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿਚ 43MM, ਜਲੰਧਰ ਵਿਚ 31.5MM, SBS ਨਗਰ ਵਿਚ 14MM, ਲੁਧਿਆਣਾ ਵਿਚ 6MM ਅਤੇ ਰੋਪੜ ਵਿਚ 2MM ਦਰਜ ਕੀਤਾ ਗਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਦੁਆਬੇ ਦੇ ਜਲੰਧਰ, ਕਪੂਰਥਲਾ, ਫਗਵਾੜਾ, ਫਿਲੌਰ, ਨਵਾਂ ਸ਼ਹਿਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਕਾਰਨ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਥੇ ਮੀਂਹ ਦੇ ਨਾਲ 30 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

ਇਸ ਦੇ ਨਾਲ ਹੀ ਪੱਛਮੀ ਮਾਲਵਾ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ ਅਤੇ ਬਠਿੰਡਾ ਵਿਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੂਰਬੀ ਮਾਲਵੇ ਦੇ ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪ ਨਗਰ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿਚ ਕੋਈ ਅਲਰਟ ਨਹੀਂ ਹੈ। ਜੇਕਰ ਇਥੇ ਮੀਂਹ ਪੈਂਦਾ ਹੈ ਤਾਂ ਇਹ ਆਮ ਵਾਂਗ ਹੋਵੇਗਾ।

ਇਹ ਵੀ ਪੜ੍ਹੋ: ਮੋਦੀ ਸਰਨੇਮ ਮਾਮਲਾ :  ਗੁਜਰਾਤ ਹਾਈ ਕੋਰਟ ਨੇ ਰੱਦ ਕੀਤੀ ਰਾਹੁਲ ਗਾਂਧੀ ਦੀ ਮੁੜ ਵਿਚਾਰ ਪਟੀਸ਼ਨ

ਮੌਸਮ ਵਿਭਾਗ ਨੇ ਮਾਝਾ, ਦੁਆਬਾ ਅਤੇ ਪੱਛਮੀ ਮਾਲਵੇ ਵਿਚ ਮਾਨਸੂਨ ਦੇ ਹੋਰ ਸਰਗਰਮ ਹੋਣ ਦੀ ਸੂਚਨਾ ਜਾਰੀ ਕੀਤੀ ਹੈ। ਜਿਸ ਕਾਰਨ ਇਥੇ 7 ਤੋਂ 15 ਜੁਲਾਈ ਤਕ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਜਾਵੇਗੀ। ਜਦੋਂ ਕਿ ਪੂਰਬੀ ਮਾਲਵਾ ਵਿਚ ਬਾਰਸ਼ ਹੋਵੇਗੀ, ਇਹ ਆਮ ਜਾਂ ਆਮ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ: ਅੱਜ ਸ਼ਹਿਰ 'ਚ ਤਾਪਮਾਨ ਆਮ ਨਾਲੋਂ ਠੰਡਾ ਰਹੇਗਾ। ਘੱਟੋ-ਘੱਟ ਤਾਪਮਾਨ 23.3 ਅਤੇ ਵੱਧ ਤੋਂ ਵੱਧ 30 ਡਿਗਰੀ ਦੇ ਆਸ-ਪਾਸ ਹੋ ਸਕਦਾ ਹੈ। ਅੰਮ੍ਰਿਤਸਰ ਵਿਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

ਜਲੰਧਰ : ਸ਼ਹਿਰ 'ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਘੱਟੋ-ਘੱਟ ਤਾਪਮਾਨ 25.6 ਡਿਗਰੀ ਅਤੇ ਵੱਧ ਤੋਂ ਵੱਧ 31 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।

ਲੁਧਿਆਣਾ : ਸ਼ਹਿਰ 'ਚ ਪਿਛਲੇ ਕੁਝ ਦਿਨਾਂ ਤੋਂ ਆਮ ਨਾਲੋਂ ਘੱਟ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਘੱਟੋ-ਘੱਟ ਤਾਪਮਾਨ 24.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

Location: India, Chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement