ਵਿਜੀਲੈਂਸ ਵਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੇਵਾਮੁਕਤ ਐਸ.ਡੀ.ਓ. ਕਾਬੂ 

By : KOMALJEET

Published : Jul 7, 2023, 6:43 pm IST
Updated : Jul 7, 2023, 6:43 pm IST
SHARE ARTICLE
representational Image
representational Image

ਮੁਲਜ਼ਮ ਨੇ ਕੰਸਟ੍ਰਕਸ਼ਨ ਫਰਮ ਤੋਂ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਮੰਗੇ ਸੀ ਇੱਕ ਲੱਖ ਰੁਪਏ 

 ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਐਸ.ਡੀ.ਓ. ਸੁਦੇਸ਼ ਕੁਮਾਰ, ਜੋ ਸਾਲ 2016 ਵਿਚ ਪੰਜਾਬ ਮੰਡੀ ਬੋਰਡ ਸਬ-ਡਵੀਜ਼ਨ ਨੰਬਰ 3, ਜ਼ਿਲ੍ਹਾ ਤਰਨ ਤਾਰਨ ਵਿਖੇ ਤਾਇਨਾਤ ਸੀ, ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ  ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਮੁਲਜ਼ਮ ਐਸ.ਡੀ.ਓ. ਨੂੰ ਦਰਸ਼ਨ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨ ਤਾਰਨ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਅਫ਼ਰੀਕਾ ’ਚ ਭਾਰਤੀ ਵਿਦੇਸ਼ ਮੰਤਰੀ ਨੇ ਲਾਇਆ ਚੀਨ ’ਤੇ ਨਿਸ਼ਾਨਾ

ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬ ਮੰਡੀ ਬੋਰਡ ਨੇ ਤਰਨ ਤਾਰਨ ਜ਼ਿਲ੍ਹੇ ਵਿਚ ਲਿੰਕ ਸੜਕਾਂ ਦੇ ਨਿਰਮਾਣ ਦਾ ਕੰਮ ਦਰਸ਼ਨ ਸਿੰਘ ਦੀ ਫਰਮ ਐਲ.ਟੀ. ਬਿਲਡਰਜ਼ ਨੂੰ ਅਲਾਟ ਕੀਤਾ ਸੀ। ਉਕਤ ਐਸ.ਡੀ.ਓ. ਨੇ ਫਰਮ ਦੀ 34,33,002 ਰੁਪਏ ਦੀ ਜ਼ਮਾਨਤ ਰਾਸ਼ੀ ਵਾਪਸ ਕਰਨ ਬਦਲੇ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਉਹ 20,000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਉਕਤ ਐਸ.ਡੀ.ਓ. ਵਿਰੁਧ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 09 ਮਿਤੀ 06-03-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦਰਜ ਕੀਤੀ ਗਈ ਅਤੇ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement