ਲੜਕੀ ’ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ: 4 ਪੁਲਿਸ ਅਧਿਕਾਰੀ ਕੀਤੇ ਗਏ ਲਾਈਨ ਹਾਜ਼ਰ
Published : Jul 7, 2023, 9:14 pm IST
Updated : Jul 7, 2023, 9:14 pm IST
SHARE ARTICLE
SSP action in Gurdaspur girl torture case
SSP action in Gurdaspur girl torture case

SHO ਗੁਰਮੀਤ ਸਿੰਘ, ASI ਮੰਗਲ ਸਿੰਘ, ASI ਅਸ਼ਵਨੀ ਕੁਮਾਰ ਅਤੇ ਜੱਜ ਦੇ ਗੰਨਮੈਨ ਸਰਵਣ ਸਿੰਘ ਵਿਰੁਧ ਕਾਰਵਾਈ

 

ਗੁਰਦਾਸਪੁਰ:  ਗੁਰਦਾਸਪੁਰ 'ਚ ਐਸ.ਐਸ.ਪੀ. ਹਰੀਸ਼ ਕੁਮਾਰ ਨੇ ਜੱਜ ਦੇ ਘਰ 22 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਦੇ ਮਾਮਲੇ 'ਚ ਲੜਕੀ 'ਤੇ ਤਸ਼ੱਦਦ ਕਰਨ ਦੇ ਦੋਸ਼ 'ਚ 4 ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿਤਾ ਹੈ। ਜਿਨ੍ਹਾਂ ਦੀ ਪਛਾਣ ਥਾਣਾ ਸਿਟੀ ਦੇ ਇੰਚਾਰਜ ਗੁਰਮੀਤ ਸਿੰਘ, ਮੰਗਲ ਸਿੰਘ, ਅਸ਼ਵਨੀ ਕੁਮਾਰ ਅਤੇ ਜੱਜ ਦੇ ਗੰਨਮੈਨ ਸਰਵਣ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਸਿਟੀ ਥਾਣੇ ਵਿਚ ਇਕ ਮਹਿਲਾ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ। ਡੀ.ਐਸ.ਪੀ. ਸੁਖਪਾਲ ਸਿੰਘ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ।

 

ਪੀੜਤ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਜਿਥੇ ਉਸ ਨੇ ਮੀਡੀਆ ਨਾਲ ਗਲਬਾਤ ਦੌਰਾਨ ਦਸਿਆ ਕਿ ਚਾਰ ਪੁਲਿਸ ਮੁਲਾਜ਼ਮਾਂ ਵਲੋਂ ਉਸ ਨੂੰ ਥਾਣੇ ਲਿਜਾ ਕੇ ਕੁੱਟਿਆ-ਮਾਰਿਆ ਗਿਆ, ਉਸ ਦੇ ਕਪੜੇ ਉਤਾਰੇ ਗਏ ਅਤੇ ਛਾਤੀਆਂ 'ਤੇ ਕਰੰਟ ਵੀ ਲਗਾਇਆ ਗਿਆ। ਪੀੜਤ ਦਾ ਕਹਿਣਾ ਹੈ ਕਿ ਮੌਕੇ 'ਤੇ ਕੋਈ ਵੀ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ ਸਗੋਂ ਸਾਰੇ ਪੁਰਸ਼ ਮੁਲਾਜ਼ਮ ਸਨ ਜਿਨ੍ਹਾਂ ਨੇ ਉਸ ਨੂੰ ਚੋਰੀ ਦਾ ਜੁਰਮ ਕਬੂਲਣ ਲਈ ਜ਼ੋਰ ਪਾਇਆ ਗਿਆ ਅਤੇ ਤੀਜੇ ਦਰਜੇ ਦਾ ਤਸ਼ੱਦਦ ਕੀਤਾ ਗਿਆ।

 

ਲੜਕੀ ਦਾ ਕਹਿਣਾ ਹੈ ਕਿ ਉਸ ਨੇ ਕੋਈ ਵੀ ਚੋਰੀ ਨਹੀਂ ਕੀਤੀ ਅਤੇ ਉਨ੍ਹਾਂ ਦੇ ਘਰੋਂ ਲਈ ਗਈ ਤਲਾਸ਼ੀ ਦੌਰਾਨ ਵੀ ਕੁੱਝ ਬਰਾਮਦ ਨਹੀਂ ਹੋਇਆ ਹੈ। ਇਸ ਮੌਕੇ ਪੀੜਤ ਦੀ ਮਾਂ ਨੇ ਦਸਿਆ ਕਿ ਲੜਕੀ ਕਰੀਬ ਇਕ ਸਾਲ ਤੋਂ ਇਕ ਜੱਜ ਦੇ ਘਰ ਕੰਮ ਕਰਦੀ ਸੀ ਅਤੇ ਦੋ ਦਿਨ ਪਹਿਲਾਂ ਜੱਜ ਸਾਹਬ ਨੇ ਫ਼ੋਨ ਕਰ ਕੇ ਉਸ ਦੀ ਧੀ ਨੂੰ ਕੰਮ ਲਈ ਬੁਲਾਇਆ ਸੀ ਪਰ ਕਰੀਬ ਸਾਢੇ ਕੁ ਗਿਆਰਾਂ ਵਜੇ ਉਸ ਨੂੰ ਮੁੜ ਫ਼ੋਨ ਕਾਲ ਪ੍ਰਾਪਤ ਹੋਈ ਅਤੇ ਪਤਾ ਲੱਗਾ ਕਿ ਲੜਕੀ ਨੂੰ ਥਾਣੇ ਲਿਜਾਇਆ ਗਿਆ ਹੈ। ਜਦੋਂ ਉਹ ਥਾਣੇ ਪਹੁੰਚੇ ਤਾਂ ਉਨ੍ਹਾਂ ਨੂੰ ਲੜਕੀ ਨੂੰ ਮਿਲਣ ਨਹੀਂ ਦਿਤਾ ਗਿਆ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਵੀ ਲੜਕੀ ਦੇ ਹੱਕ ਵਿਚ ਆਵਾਜ਼ ਚੁੱਕੀ ਸੀ ਅਤੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਸੀ।

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement