ਬਠਿੰਡਾ 'ਚ ਘਰ ਪੁੱਤ ਜੰਮਣ 'ਤੇ ਦੋਸਤਾਂ ਨਾਲ ਨਹਿਰ ਕੰਢੇ ਪਾਰਟੀ ਕਰ ਰਿਹਾ ਬੱਚੇ ਦਾ ਪਿਤਾ ਰੁੜ੍ਹਿਆ

By : GAGANDEEP

Published : Jul 7, 2023, 12:14 pm IST
Updated : Jul 7, 2023, 12:18 pm IST
SHARE ARTICLE
photo
photo

ਜਦਕਿ ਦੋ ਨੌਜਵਾਨਾਂ ਨੂੰ ਸੁਰੱਖਿਅਤ ਕੱਢਿਆ ਬਾਹਰ

 

ਬਠਿੰਡਾ : ਬਠਿੰਡਾ ਤੋਂ ਦਿਲ ਨੂੰ ਝੰਜੋੜ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਘਰ 'ਚ ਪੁੱਤ ਹੋਣ ਦੀ ਖੁਸ਼ੀ ਮਨਾਉਣ ਗਏ ਪਿਤਾ ਨਾਲ ਮੰਦਭਾਗਾ ਭਾਣਾ ਵਾਪਰ ਗਿਆ। ਦਰਅਸਲ ਵਿਅਕਤੀ ਅਪਣੇ ਦੋਸਤਾਂ ਨਾਲ ਬਠਿੰਡਾ ਸਰਹਿੰਦ ਨਹਿਰ ਕੰਢੇ ਪਾਰਟੀ ਕਰ ਰਿਹਾ ਸੀ ਅਚਾਨਕ ਨਹਿਰ 'ਚ ਨਹਾਉਂਦੇ ਸਮੇਂ ਨਵੰਜਮੇ ਬੱਚੇ ਦਾ ਪਿਤਾ ਤੇ ਇਕ ਹੋਰ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ। ਜਦੋਂ ਕਿ 2 ਨੌਜਵਾਨਾਂ ਨੂੰ ਮੌਕੇ 'ਤੇ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ 11.30 ਵਜੇ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: 95 ਲੱਖ 'ਚ ਬਾਘ ਦਾ ਬੱਚਾ ਵੇਚਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਖਿਲਾਫ਼ ਮਾਮਲਾ ਕੀਤਾ ਦਰਜ

ਜਿਥੇ ਇਕ ਪਾਸੇ ਘਰ 'ਚ ਨਵੇਂ ਬੱਚੇ ਦੇ ਜਨਮ ਦੀਆਂ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਸਨ, ਉੱਥੇ ਹੀ ਨੌਜਵਾਨ ਨਾਲ ਇਹ ਭਾਣਾ ਵਾਪਰਨ ਕਾਰਨ ਘਰ 'ਚ ਗਮ ਦਾ ਮਾਹੌਲ ਛਾਇਆ ਹੋਇਆ ਹੈ। ਫਿਲਹਾਲ ਦੋਹਾਂ ਨੌਜਵਾਨਾਂ ਦੀ ਭਾਲ ਐੱਨ. ਡੀ. ਆਰ. ਐੱਫ. ਦੀ ਟੀਮ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਕਾਰ ਨੂੰ ਸੜਕ ਕਿਨਾਰੇ ਰੋਕ ਕੇ ਬੰਪਰ ਨੂੰ ਬੰਨ੍ਹ ਰਹੇ ਡਰਾਈਵਰ ਨੂੰ ਟੈਂਪੂ ਨੇ ਕੁਚਲਿਆ, ਮੌਤ  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement