Amritpal Singh: ਮਾਂ ਦੇ ਬਿਆਨ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਨੇ ਜੇਲ ਤੋਂ ਜਾਰੀ ਕੀਤਾ ਬਿਆਨ
Published : Jul 7, 2024, 10:16 am IST
Updated : Jul 7, 2024, 11:40 am IST
SHARE ARTICLE
Amritpal Singh Statement from jail News
Amritpal Singh Statement from jail News

Amritpal Singh ਮਾਂ ਦੇ ਬਿਆਨ ਤੋਂ ਬਾਅਦ MP ਅੰਮ੍ਰਿਤਪਾਲ ਸਿੰਘ ਨੇ ਜੇਲ ਤੋਂ ਜਾਰੀ ਕੀਤਾ ਬਿਆਨ

Amritpal Singh Statement from jail News:  ਡਿਬਰੂਗੜ੍ਹ ਜੇਲ ਵਿਚ ਬੰਦ ਖਡੂਰ ਸਾਹਿਬ ਦੇ ਐਮ.ਪੀ ਅੰਮ੍ਰਿਤਪਾਲ ਸਿੰਘ ਦਾ ਇਕ ਪੋਸਟ ਵਾਇਰਲ ਹੋ ਰਿਹਾ ਹੈ। ਪੋਸਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਦੀ ਮਾਤਾ ਵੱਲੋਂ ਖਾਲਸਾ ਰਾਜ ਬਾਰੇ ਦਿੱਤੇ ਬਿਆਨ ਤੋਂ ਅੰਮ੍ਰਿਤਪਾਲ ਦੁਖੀ ਹੈ ਤੇ ਬਿਆਨ ਵਿਚ ਉਸ ਵੱਲੋਂ ਖਾਲਸਾ ਰਾਜ ਦੇ ਹੱਕ ਵਿਚ ਫਿਰ ਤੋਂ ਦਾਅਵਾ ਕੀਤਾ ਗਿਆ ਹੈ।

ਅੰਮ੍ਰਿਤਪਾਲ ਨੇ ਪੋਸਟ ਵਿਚ ਲਿਖਿਆ ਕਿ ਜਦੋਂ ਮੈਨੂੰ ਮਾਤਾ ਜੀ ਦੇ ਕੱਲ ਦਿੱਤੇ ਗਏ ਬਿਆਨ ਬਾਰੇ ਪਤਾ ਲੱਗਿਆ ਤਾਂ ਮਨ ਬਹੁਤ ਦੁਖੀ ਹੋਇਆ ਕਿ ਉਨ੍ਹਾਂ ਵੱਲੋਂ ਸਮਰਥਨ ਨਹੀਂ ਆਉਣਾ ਚਾਹੀਦਾ। ਖਾਲਸਾ ਰਾਜ ਦਾ ਸੁਪਨਾ ਦੇਖਣਾ ਕੋਈ ਗੁਨਾਹ ਨਹੀਂ, ਮਾਣ ਵਾਲੀ ਗੱਲ ਹੈ, ਅਸੀਂ ਉਸ ਰਾਹ ਤੋਂ ਪਿੱਛੇ ਹਟਣ ਦਾ ਸੁਪਨਾ ਵੀ ਨਹੀਂ ਦੇਖ ਸਕਦੇ ਜਿਸ ਲਈ ਲੱਖਾਂ ਸਿੱਖਾਂ ਨੇ ਕੁਰਬਾਨੀਆਂ ਦਿੱਤੀਆਂ ਹਨ।

ਮੈਂ ਆਪਣੇ ਪਰਿਵਾਰ ਨੂੰ ਚਿਤਾਵਨੀ ਦਿੰਦਾ ਹਾਂ ਕਿ ਸਿੱਖ ਰਾਜ ਨਾਲ ਸਮਝੌਤਾ ਕਰਨ ਬਾਰੇ ਕਦੇ ਨਾ ਸੋਚੋ, ਇਹ ਬਹੁਤ ਦੂਰ ਦੀ ਗੱਲ ਹੈ ਤੇ ਸਮੂਹਕ ਨਜ਼ਰੀਏ ਤੋਂ ਅਜਿਹੀ ਗਲਤੀ ਨਹੀਂ ਹੋਣੀ ਚਾਹੀਦੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਬਿਆਨ ਦਿੱਤਾ ਸੀ ਕਿ ਉਸ ਨੇ ਸੰਵਿਧਾਨ ਦੇ ਦਾਇਰੇ 'ਚ ਰਹਿ ਕੇ ਚੋਣ ਲੜੀ ਸੀ ਤੇ ਉਹ ਖਾਲਿਸਤਾਨ ਸਮਰਥਕ ਨਹੀਂ ਹੈ। ਪੰਜਾਬ ਦੀ ਜਵਾਨੀ ਨੂੰ ਬਚਾਉਣਾ ਖ਼ਾਲਿਸਤਾਨ ਸਮਰਥਨ ਨਹੀਂ। ਅੰਮ੍ਰਿਤਪਾਲ ਨੇ ਇਸੇ ਬਿਆਨ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ।

ਪੜ੍ਹੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਪੋਸਟphotophoto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement